BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਗਰ ਨਿਗਮ ਦੇ ਸਫਾਈ ਸੇਵਕਾਂ ਨੂੰ ਮੇਅਰ ਸ਼ਿਵ ਸੂਦ ਨੇ 100 ਰੇਹੜਿਆਂ ਦੀ ਕੀਤੀ ਵੰਡ

ਹੁਸ਼ਿਆਰਪੁਰ 19 ਮਾਰਚ (ਤਰਸੇਮ ਦੀਵਾਨਾ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੁੂੰ ਸਾਫ ਸੁਥਰਾ ਬਣਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸ਼ਹਿਰ ਦੇ ਸਾਰੇ ਵਾਰਡਾਂ ਦੇ ਸਫਾਈ ਸੇਵਕਾਂ ਨੂੰ 100 ਨਵੇਂ ਰੇਹੜੇ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਦੇਣ ਮੌਕੇ ਦੱਸਿਆ ਕਿ ਸਫਾਈ ਸੇਵਕਾਂ ਲਈ ਭਲਾਈ ਸਕੀਮਾਂ ਲਾਗੂ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਕੁੱਝ ਸਮਾਂ ਪਹਿਲਾਂ ਸੀਵਰਮੈਨਾਂ ਦੀ ਸੇਫਟੀ ਅਤੇ ਸੀਵਰੇਜ ਦੀ ਸਫਾਈ ਦੌਰਾਨ ਵਰਤੇ ਜਾਣ ਵਾਲੇ ਅਧੁਨਿਕ ਸੇਫਟੀ ਇਕਵਿਪਮੈਂਟ ਮੁਹੱਇਆ ਕਰਵਾਏ ਗਏ ਹਨ ਉਹਨਾਂ ਦੱਸਿਆ ਕਿ ਸ਼ਹਿਰ ਦੀਆਂ 100 ਵੱਖ-ਵੱਖ ਮੁੱਖ ਥਾਵਾਂ ਤੇ ਡਸਟਬਿਨ (ਕੂੜਾ ਦਾਨ) ਲਗਾਏ ਗਏ ਹਨ ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਕੂੜਾ ਸਫਾਈ ਸੇਵਕਾਂ ਨੂੰ ਹੀ ਦੇਣ ਅਤੇ ਬਜਾਰਾਂ ਵਿੱਚੋਂ ਲੰਘਦੇ ਹੋਏ ਕੂੜਾ ਆਦਿ ਡਸਟਬਿਨ ਵਿਚ ਹੀ ਪਾਉਣ ਅਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਸ਼ਰਮਾ, ਕਾਰਜ ਸਾਧਕ ਅਫਸਰ ਰਮੇਸ਼ ਕੁਮਾਰ, ਇੰਸਪੈਕਟਰ ਵਿਜੇ ਕੁਮਾਰ, ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਜਨਕ ਰਾਮ, ਸੁਰਿੰਦਰ ਕੁਮਾਰ, ਕੌਂਸਲਰ ਰਮੇਸ਼ ਕੁਮਾਰ ਠਾਕੁਰ, ਵਿਨੋਦ ਪਰਮਾਰ, ਸੋਹਨ ਲਾਲ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਜਗਦੀਪ, ਉਪ ਪ੍ਰਧਾਨ ਅਸ਼ਵਨੀ ਅਤੇ ਸਫਾਈ ਸੇਵਕ ਵੀ ਇਸ ਮੌਕੇ ਤੇ ਹਾਜਰ ਸਨ।

No comments: