BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਇਲਾਕੇ ਦੇ ਪਿੰਡਾਂ ਦੀ ਦਿੱਖ ਬਦਲਣ ਲਈ ਖਰਚੇ ਜਾ ਰਹੇ ਨੇ ਕਰੀਬ 100 ਕਰੋੜ ਰੁਪਏ-ਠੰਡਲ

ਪਿੰਡ ਕੋਟਫਤੂਹੀ ਵਿੱਚ ਹਲਕਾ ਚੱਬੇਵਾਲ ਦੇ 10 ਪਿੰਡਾਂ ਨੂੰ ਸੌਂਪੇ ਕਰੀਬ 97 ਲੱਖ ਰੁਪਏ ਦੇ ਚੈਕ
ਹੁਸ਼ਿਆਰਪੁਰ, 21 ਮਾਰਚ (ਤਰਸੇਮ ਦੀਵਾਨਾ)-
ਜੇਲਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸੋਹਨ ਸਿੰਘ ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਹ ਅੱਜ ਪਿੰਡ ਕੋਟਫਤੂਹੀ ਵਿਖੇ ਹਲਕਾ ਚੱਬੇਵਾਲ ਦੇ 10 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 97 ਲੱਖ ਰੁਪਏ ਦੇ ਚੈਕ ਸੌਂਪਣ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨਾਂ ਕਿਹਾ ਕਿ ਇਲਾਕੇ ਦੇ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਖਰਚੇ ਜਾ ਰਹੇ ਹਨ, ਤਾਂ ਜੋ ਪਿੰਡਾਂ ਨੂੰ ਵੱਖ-ਵੱਖ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਉਨਾਂ ਕਿਹਾ ਕਿ ਜਿਥੇ ਸੂਬੇ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਉਥੇ ਇਲਾਕੇ ਦੇ ਬਾਈਪਾਸ ਵਾਲੀ ਸੜਕ (ਨੇੜੇ ਮੰਨਣਹਾਣਾ) 'ਤੇ ਵੀ ਕਰੀਬ 1 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਤੋਂ ਇਲਾਵਾ ਕੋਟਫਤੂਹੀ ਤੋਂ ਬਹਿਬਲਪੁਰ ਵਾਲੀ ਸੜਕ ਨੂੰ ਪੱਕਾ ਕਰਨ ਲਈ ਵੀ ਕਰੀਬ 10 ਲੱਖ ਰੁਪਏ ਖਰਚੇ ਜਾਣਗੇ। ਉਨਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਲਈ ਵੀ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਉਨਾਂ ਕਿਹਾ ਕਿ ਬਿਸਤ-ਦੁਆਬ ਨਹਿਰ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਨਵੇਂ ਪੁੱਲ ਵੀ ਬਣਾਏ ਜਾ ਰਹੇ ਹਨ, ਤਾਂ ਕਿ ਸੂਬੇ ਵਿੱਚ ਵਿਕਾਸ ਪੱਖੋਂ ਕੋਈ ਕਮੀ ਨਾ ਛੱਡੀ ਜਾਵੇ। ਸz: ਠੰਡਲ ਨੇ ਕਿਹਾ ਕਿ ਕਿਸੇ ਵੀ ਪੈਨਸ਼ਨ ਅਤੇ ਸ਼ਗਨ ਸਕੀਮ ਦੇ ਯੋਗ ਲਾਭਪਾਤਰੀ ਨੂੰ ਇਨਾਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜ਼ਰੂਰਤਮੰਦ ਪਰਿਵਾਰ ਨੀਲੇ ਕਾਰਡ ਦੀ ਸਹੂਲਤ ਦਾ ਲਾਹਾ ਲੈ ਰਹੇ ਹਨ, ਜਿਸ ਸਦਕਾ ਉਨਾਂ ਨੂੰ ਮੁਫ਼ਤ ਅਨਾਜ ਦਿੱਤਾ ਜਾ ਰਿਹਾ ਹੈ। ਉਨਾਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਪਿੰਡ ਵਿੱਚ ਜ਼ਰੂਰਤਮੰਦ ਵਿਅਕਤੀਆਂ ਨੂੰ ਸਰਕਾਰ ਦੀ ਮੁਫ਼ਤ ਅਨਾਜ ਦੀ ਸਹੂਲਤ ਦਾ ਲਾਹਾ ਦੁਆਉਣ, ਤਾਂ ਕਿ ਕੋਈ ਲੋੜਵੰਦ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਪੰਚਾਇਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ। ਉਨਾਂ ਕਿਹਾ ਕਿ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ 3 ਅਪ੍ਰੈਲ ਨੂੰ ਜ਼ਿਲੇ ਦੇ ਇਤਿਹਾਸਕ ਪਿੰਡ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਚੱਬੇਵਾਲ ਹਲਕੇ ਦੀ ਸੰਗਤ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 10 ਅਪ੍ਰੈਲ ਨੂੰ ਸ੍ਰੀ ਹਜ਼ੂਰ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ, ਜਿਸ ਲਈ ਸੰਗਤਾਂ ਵਿੱਚ ਕਾਫ਼ੀ ਉਤਸ਼ਾਹ ਹੈ। ਕੈਬਨਿਟ ਮੰਤਰੀ ਨੇ ਅੱਜ ਵੱਖ-ਵੱਖ ਵਿਕਾਸ ਕਾਰਜਾਂ ਲਈ ਪਿੰਡ ਪੰਡੋਰੀ ਲੱਧਾ ਸਿੰਘ ਨੂੰ 8 ਲੱਖ, ਮਹਿਰੋਵਾਲ 7 ਲੱਖ, ਠੁਆਣਾ 11 ਲੱਖ, ਕੋਟਫਤੂਹੀ 27.20 ਲੱਖ, ਕੋਟਲਾ 2 ਲੱਖ, ਝੱਜ 6 ਲੱਖ, ਬਹਿਬਲਪੁਰ 9 ਲੱਖ, ਬੁਗਰਾ 8 ਲੱਖ, ਮੰਨਣਹਾਣਾ 10 ਲੱਖ, ਪਿੰਡ ਠਿੰਡਾ ਨੂੰ 8 ਲੱਖ ਰੁਪਏ ਅਤੇ ਸਪੋਰਟਸ ਕਲੱਬ ਠਿੰਡਾ ਨੂੰ 50 ਹਜ਼ਾਰ ਰੁਪਏ ਦੇ ਚੈਕ ਸੌਂਪੇ। ਸz: ਠੰਡਲ ਨੇ ਇਸ ਮੌਕੇ ਪਿੰਡ ਕੋਟਫਤੂਹੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਚੇਅਰਮਨ ਬਲਾਕ ਸੰਮਤੀ ਮਾਹਿਲਪੁਰ ਸਰਵਨ ਸਿੰਘ ਰਸੂਲਪੁਰ, ਮੰਡਲ ਪ੍ਰਧਾਨ ਭਾਜਪਾ ਰਾਜੇਸ਼ ਅਰੋੜਾ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਵਿੰਦਰ ਠੰਡਲ, ਪ੍ਰਧਾਨ ਐਸ.ਸੀ. ਵਿੰਗ ਪਰਮਜੀਤ ਸਿੰਘ ਪੰਜੌੜ, ਸੰਜੀਵ ਪਚਨੰਗਲ, ਸਰਕਲ ਪ੍ਰਧਾਨ ਐਸ.ਸੀ. ਵਿੰਗ ਕੋਟਫਤੂਹੀ ਹਰਮੇਲ ਸਿੰਘ, ਸਰਪੰਚ ਕੋਟਫਤੂਹੀ ਗੁਰਬਖਸ਼ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ।

No comments: