BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਠਿੰਡਾ ਨਬਾਲਗ ਰੇਪ ਕੇਸ-ਐਸ.ਸੀ. ਕਮਿਸ਼ਨ ਨੇ 15 ਦਿਨਾਂ ਚ ਰਿਪੋਰਟ ਮੰਗੀ

ਚੰਡੀਗੜ੍ਹ, 29 ਮਾਰਚ (ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਦੇ ਹੰਸ ਨਗਰ ਨਾਲ ਸਬੰਧਤ ਇੱਕ 14 ਸਾਲਾ ਨਾਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਸਬੰਧੀ ਸਖ਼ਤ ਕਾਰਵਾਈ ਕਰਦਿਆਂ ਐਸ.ਐਸ.ਪੀ. ਬਠਿੰਡਾ ਨੂੰ 15 ਦਿਨਾਂ 'ਚ ਵਿਸਥਾਰ ਪੂਰਬਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਦੇ ਹੰਸ ਨਗਰ ਨਾਲ ਸਬੰਧਤ ਇੱਕ 14 ਸਾਲਾ ਨਾਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਸਬੰਧੀ ਸ੍ਰੀ ਰਾਜਿੰਦਰ ਕੁਮਾਰ ਗੁੱਡੂ, ਮੈਂਬਰ ਐਸ.ਸੀ. ਕਮਿਸ਼ਨ ਨੇ ਮਾਮਲਾ ਕਮਿਸ਼ਨ ਦੇ ਧਿਆਨ 'ਚ ਲਿਆਂਦਾ ਹੈ।

No comments: