BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

'20 ਲੱਖ ਰੁਪਏ ਤੱਕ ਦੇ ਖਰਚੇ ਬਾਰੇ ਜ਼ਿਲਾ ਕੰਜਿਊਮਰ ਕੋਰਟ ਵਿੱਚ ਦਾਇਰ ਕੀਤਾ ਜਾ ਸਕਦੈ ਮੁਕੱਦਮਾ'

ਹੁਸ਼ਿਆਰਪੁਰ, 21 ਮਾਰਚ (ਤਰਸੇਮ ਦੀਵਾਨਾ)- ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਲੋਕ ਖਪਤਕਾਰ ਜਾਗਰੂਕਤਾ ਸਬੰਧੀ ਅੱਜ ਮੀਟਿੰਗ ਕੀਤੀ, ਜਿਸ ਵਿੱਚ ਉਨਾਂ ਜ਼ਿਲਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੰ ਖਪਤਕਾਰ ਐਕਟ ਸਬੰਧੀ ਜਾਣੂ ਕਰਵਾਇਆ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸ਼ਿਕਾਇਤ ਸਬੰਧੀ 20 ਲੱਖ ਰੁਪਏ ਤੱਕ ਦੇ ਖਰਚੇ ਬਾਰੇ ਜ਼ਿਲਾ ਕੰਜਿਊਮਰ ਕੋਰਟ ਵਿੱਚ ਮੁਕੱਦਮਾ ਦਾਇਰ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ 1 ਕਰੋੜ ਤੱਕ ਰਾਜ ਪੱਧਰ 'ਤੇ ਅਤੇ 1 ਕਰੋੜ ਤੋਂ ਉਪਰ ਲਈ ਦਿੱਲੀ ਕੰਜਿਊਮਰ ਕਮਿਸ਼ਨ ਵਿੱਚ ਮੁਕੱਦਮਾ ਦਾਇਰ ਕੀਤਾ ਜਾ ਸਕਦਾ ਹੈ। ਸ੍ਰੀ ਚਾਬਾ ਨੇ ਸਬੰਧਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖਪਤਕਾਰਾਂ ਨੂੰ ਇਸ ਐਕਟ ਤੋਂ ਜਾਣੂ ਕਰਵਾਇਆ ਜਾਵੇ, ਤਾਂ ਜੋ ਉਹ ਇਸ ਸਹੂਲਤ ਦਾ ਫਾਇਦਾ ਚੁੱਕ ਸਕਣ।  ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸਹੂਲਤ ਦਾ ਲਾਹਾ ਲੈਣ ਲਈ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਇਸ ਲਈ ਖਪਤਕਾਰਾਂ ਦਾ ਇਸ ਐਕਟ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਕੰਟਰੋਲਰ ਜ਼ਿਲਾ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ, ਪ੍ਰਧਾਨ ਕਾਵਾ ਐਸੋਸੀਏਸ਼ਨ ਰਮਨ ਕਪੂਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ।

No comments: