BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੁਸਾਂਝ ਕਲਾਂ ਵਿਖੇ 23 ਮਾਰਚ ਨੂੰ ਸ਼ਹੀਦਾਂ ਨੂੰ ਕੀਤਾ ਯਾਦ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁਸਾਂਝ ਕਲਾਂ ਵਿਖੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ
ਝੰਡਾ ਚੜਾਉਣ ਦੀਆਂ ਵੱਖ-ਵੱਖ ਤਸਵੀਰਾਂ
ਦੁਸਾਂਝ ਕਲਾਂ 23 ਮਾਰਚ (ਸੁਰਿੰਦਰ ਪਾਲ ਕੁੱਕੂ)- ਪਿੰਡ ਦੁਸਾਂਝ ਕਲਾਂ ਵਿਖੇ ਰਣਵੀਰ ਮੌਲਵੀ ਸਪੋਰਟਸ ਵੈੱਲਫੇਅਰ ਸੁਸਾਇਟੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਯੂਨਿਟ ਦੁਸਾਂਝ ਕਲਾਂ ਵਲੋਂ ਸਾਂਝੇ ਤੌਰ ਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਗਦਰੀ ਬਾਬਿਆਂ ਦੀ ਸੋਚ ਨੂੰ ਸਲਾਮ ਕਰਦਿਆਂ ਕਾ; ਮੰਗਤ ਰਾਮ ਪਾਸਲਾ ਅਤੇ ਸੇਵਾ ਸਿੰਘ ਨੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਨੂੰ  ਤਿਆਗ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੀ ਲੋੜ ਹੈ। ਇਸ ਮੌਕੇ ਕਾਮਰੇਡ ਮੰਗਤ ਰਾਮ ਪਾਸਲਾ ਸਕੱਤਰ ਸੀ.ਪੀ.ਐੱਮ. ਪੰਜਾਬ, ਜਸਵੀਰ ਸਿੰਘ, ਸਰਪ੍ਰਸਤ ਸੇਵਾ ਸਿੰਘ, ਸ਼ਿੰਗਾਰਾ ਸਿੰਘ ਦੁਸਾਂਝ, ਰਸ਼ਪਾਲ ਸਿੰਘ, ਰੇਸ਼ਮ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਸੁੱਖ ਰਾਮ, ਭਰਪੂਰ ਸਿੰਘ, ਮਾ:ਕੇਵਲ ਰਾਮ, ਹਰਜਿੰਦਰ ਸਿੰਘ ਲੰਬੜਦਾਰ, ਰਾਮ ਨਾਥ, ਕੇਵਲ ਸਿੰਘ ਪਨੇਸਰ, ਤੀਰਥ ਸਿੰਘ, ਮਾ: ਮਲਕੀਤ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਪ੍ਰੈੱਸ ਸਕੱਤਰ ਸੁਰਿੰਦਰ ਪਾਲ ਕੁੱਕੂ, ਸਮਨਦੀਪ, ਅਮਰਨਾਥ, ਨਰੇਸ਼, ਜਤਿੰਦਰ, ਵਿਨੀਤ ਕੁਮਾਰ ਆਦਿ ਨੇ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।

No comments: