BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੁੱਖ ਮੰਤਰੀ ਦੇ ਲਾਰਿਆ ਤੋਂ ਅੱਕੇ ਠੇਕਾ ਮੁਲਾਜ਼ਮ 2 ਅਪ੍ਰੈਲ ਨੂੰ ਕਰਨਗੇ ਬਾਦਲ ਪਿੰਡ ਵੱਲ ਮਾਰਚ

ਸੰਗਤ ਦਰਸ਼ਨਾਂ ਦੇ ਮਹਾਰਥੀ ਮੁੱਖ ਮੰਤਰੀ ਨੂੰ ਮਿਲਣ ਲਈ ਤਰਸ ਰਹੇ ਨੇ ਮੁਲਾਜ਼ਮ
ਅੰਮ੍ਰਿਤਸਰ 23 ਮਾਰਚ (ਕੁਲਬੀਰ ਸਿੰਘ ਢਿੱਲੋਂ)
ਵੱਖ ਵੱਖ ਵਿਭਾਗਾਂ ਵਿਚ ਦਫਤਰਾਂ ਵਿਚ ਠੇਕਾ ਅਧਾਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਵਾਰ ਵਾਰ ਮੀਟਿੰਗਾਂ ਵਿਚ ਦਿੱਤੇ ਜਾ ਰਹੇ ਭਰੋਸੇ ਹੁਣ ਸੱਚ ਮੁੱਚ ਲਾਰੇ ਸਾਬਿਤ ਹੁੰਦੇ ਜਾ ਰਹੇ ਹਨ।ਮੁਲਾਜ਼ਮਾਂ ਨੂੰ ਮੀਟਿੰਗ ਵਿਚ ਦੁਆਏ ਵਿਸ਼ਵਾਸ ਪੂਰੇ ਨਾ ਹੁੰਦੇ ਦੇਖ ਹੁਣ ਸੂਬੇ ਦੇ ਮੁਲਾਜ਼ਮ ਵਰਗ ਨੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨ ਦਾ ਮਨ ਬਣਾਇਆ ਹੈ।ਪੈ੍ਰਸ ਬਿਆਨ ਜਾਰੀ ਕਰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਸਕੱਤਰ ਜਨਰਲ ਅਸ਼ੀਸ਼ ਜੁਲਾਹਾ ਅਤੇ ਪ੍ਰੈਸ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਲਗਾਤਾਰ 9 ਸਾਲ ਸੱਤਾ ਵਿਚ ਰਹਿਣ ਤੇ ਮੁੱਖ ਮੰਤਰੀ ਪੰਜਾਬ ਅਤੇ ਵੱਖ ਵੱਖ ਕੈਬਨਿਟ ਮੰਤਰੀਆ ਵੱਲੋਂ ਆਪਣੇ ਆਪਣੇ ਵਿਭਾਗਾਂ ਦੇ ਮੁਲਾਜ਼ਮ ਪੱਕੇ ਕਰਨ ਦੇ ਦਿੱਤੇ ਭਰੋਸੇ ਟੁੱਟਣ ਦੀ ਕਗਾਰ ਤੇ ਹਨ। ਉਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਵਿਧਾਨ ਸਭਾ ਸੈਸ਼ਨ ਵਿਚ ਮੁਲਾਜ਼ਮਾਂ ਦੇ ਮਸਲੇ ਹੱਲ ਹੋਣ ਦੀ ਉਮੀਦ ਸੀ ਪ੍ਰੰਤੂ ਅਕਾਲੀ ਭਾਜਪਾ ਸਰਕਾਰ ਵੱਲੋਂ ਠੇਕੇ ਵਾਲੇ ਮੁਲਾਜ਼ਮਾਂ ਦੀ ਕੋਈ ਗੱਲ ਨਹੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਸੂਬੇ ਦੇ ਕਿਸੇ ਵਿਰੋਧੀ ਧਿਰ ਵੱਲੋਂ ਵੀ ਠੇਕੇ ਵਾਲੇ ਹਜ਼ਾਰਾਂ ਮੁਲਾਜ਼ਮਾਂ ਦੇ ਭਵਿੱਖ ਪ੍ਰਤੀ ਵਿਧਾਨ ਸਭਾ ਵਿਚ ਕੋਈ ਜ਼ਿਕਰ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਮੁਲਾਜ਼ਮ 10 ਤੋਂ 15 ਸਾਲਾਂ ਤੋਂ ਠੇਕਾ ਅਧਾਰ ਤੇ ਨਿਗੁਣੀਆ ਤਨਖਾਹਾਂ ਤੇ ਕੰਮ ਕਰ ਰਹੇ ਹਨ ਪ੍ਰੰਤੂ ਸੂਬਾ ਸਰਕਾਰ ਹਰ ਵਾਰ ਮੀਟਿੰਗ ਵਿਚ ਲਾਰੇ ਲਗਾ ਕੇ ਹੀ ਟਾਇਮ ਸਾਰ ਲੈਦੀ ਹੈ।ਉਨਾਂ ਕਿਹਾ ਕਿ ਫਰਵਰੀ 2016 ਦੋਰਾਨ ਮੁੱਖ ਸਕੱਤਰ ਪੰਜਾਬ ਸ਼੍ਰੀ ਸਰਵੇਸ਼ ਕੋਸ਼ਲ ਵੱਲੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦਾ ਭਰੋਸਾ ਦਵਾਇਆ ਸੀ ਪ੍ਰੰਤੂ 2 ਮਹੀਨੇ ਬੀਤ ਜਾਣ ਤੇ ਵੀ ਕਈ ਠੋਸ ਕਾਰਵਾਈ ਨਹੀ ਨਜ਼ਰ ਆ ਰਹੀ। ਉਨਾਂ ਕਿਹਾ ਕਿ ਸੰਗਤ ਦਰਸ਼ਨਾਂ ਦੇ ਮਹਾਰਥੀ ਕਹਾਉਣ ਵਾਲੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮੁਲਾਜ਼ਮ ਪਿਛਲੇ ਡੇਢ ਸਾਲ ਤੋਂ ਉਡੀਕ ਰਹੇ ਹਨ ਪ੍ਰੰਤੂ ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਕੋਈ ਮੀਟਿੰਗ ਨਹੀ ਕੀਤੀ ਗਈ।ਕਈ ਵਾਰ ਤਾਂ ਮੁਲਾਜ਼ਮਾਂ ਨੂੰ ਲਿਖਤੀ ਮੀਟਿੰਗ ਦਾ ਭਰੋਸਾ ਦੇ ਕੇ ਵੀ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਸਮੇਂ ਤੇ ਨਹੀ ਮਿਲਿਆ ਗਿਆ। ਉਨਾਂ ਕਿਹਾ ਕਿ ਸੂਬੇ ਦਾ ਨੋਜਵਾਨ ਵਰਗ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਵਿਚ ਹੈ ਤੇ ਸਰਕਾਰ ਦੀ ਡੰਗ ਟਪਾਉ ਨੀਤੀ ਤੋਂ ਖਫਾ ਹੋ ਚੁਕਿੱਆ ਹੈ।ਉਨPਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀ ਕੋਈ ਗੱਲ ਨਹੀ ਸੁਣੀ ਜਾ ਰਹੀ ਅਤੇ ਨਾ ਹੀ ਕੋਈ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ,ਜਿਸ ਕਰਕੇ ਹੁਣ ਮੁਲਾਜ਼ਮ 2 ਅਪ੍ਰੈਲ ਨੂੰ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਨੂੰ ਮਿਲਣ ਲਈ ਪਿੰਡ ਬਾਦਲ ਵਿਖੇ ਜਾਣਗੇ।

No comments: