BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਾਬਕਾ ਸੈਨਿਕਾਂ ਅਤੇ ਹੋਰ ਕਮਜ਼ੋਰ ਵਰਗ ਦੇ ਆਸ਼ਰਿਤਾਂ ਲਈ ਸੈਨਾ ਵਿੱਚ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 4 ਅਪ੍ਰੈਲ ਤੋਂ

ਹੁਸ਼ਿਆਰਪੁਰ, 29 ਮਾਰਚ (ਤਰਸੇਮ ਦੀਵਾਨਾ)- ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇੱਕ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 4 ਅਪ੍ਰੈਲ 2016 ਤੋਂ ਸ਼ੁਰੂ ਹੋ ਰਿਹਾ ਹੈ। ਉਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਾਉਣ।  ਉਨਾਂ ਹੋਰ ਦੱਸਿਆ ਕਿ ਸੈਨਾ ਭਰਤੀ ਰੈਲੀ ਵਿੱਚ ਉਮੀਦਵਾਰਾਂ ਦੀ ਭੀੜ ਨੂੰ ਦੇਖਦੇ ਹੋਏ ਸੈਨਾ ਨੇ ਹੁਣ ਭਰਤੀ ਵਿੱਚ ਸ਼ਾਮਲ ਹੋਣ ਵਾਲੇ ਯੋਗ ਉਮੀਦਵਾਰਾਂ ਲਈ ਆਨ ਲਾਈਨ ਰਜਿਸਟਰੇਸ਼ਨ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ। ਭਰਤੀ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਪਹਿਲਾਂ ਆਨ ਲਾਈਨ ਰਜਿਸਟਰੇਸ਼ਨ ਕਰਾਉਣਾ ਹੋਵੇਗਾ। ਇਸ ਤੋਂ ਬਾਅਦ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਸੀਮਤ ਸੰਖਿਆ ਵਿੱਚ ਅਲੱਗ-ਅਲੱਗ ਦਿਨ ਭਰਤੀ ਰੈਲੀ ਲਈ ਬੁਲਾਇਆ ਜਾਵੇਗਾ।ਇਸ ਲਈ ਸੈਨਾ ਦੀ ਵੈਬਸਾਈਟ www.joinindianarmy.nic.in ਲਾਂਚ ਕਰ ਦਿੱਤੀ ਗਈ ਹੈ। ਆਨ ਲਾਈਨ ਰਜਿਸਟਰੇਸ਼ਨ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਪੰਜਾਬ ਸਰਕਾਰ ਦੀ ਵੈਬਸਾਈਟ www.punjabgovt.in  ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਯਸ਼ਪਾਲ ਸਿੰਘ ਨੇ ਹੋਰ ਦੱਸਿਆ ਕਿ ਸਿੱਖ ਰੈਜ਼ੀਮੈਂਟ ਦੇ ਸਾਬਕਾ ਸੈਨਿਕ, ਉਨਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਦੀਆਂ ਸਮੱਸਿਆਵਾਂ ਦੇ ਨਿਵਾਰਨ ਲਈ ਸਿੱਖ ਰੈਜ਼ੀਮੈਂਟ ਰਿਕਾਰਡ ਆਫਿਸ ਵਿਖੇ ਇੱਕ ਸੈਲ ਖੋਲਿਆ ਗਿਆ ਹੈ। ਸਾਬਕਾ ਸੈਨਿਕਾਂ, ਉਨਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤ ਹਫ਼ਤੇ ਦੇ 7 ਦਿਨ 24 ਘੰਟੇ ਦੌਰਾਨ ਆਪਣੀਆਂ ਸਮੱਸਿਆਵਾਂ ਇਨਾਂ ਨੰਬਰਾਂ 06553-231010, 094311-46715, ਫੈਕਸ ਨੰਬਰ 06553-225915 ਅਤੇ ਈ ਮੇਲ ਆਈ.ਡੀ. a੨੬_ramgarh@yahoo.in 'ਤੇ ਦਰਜ ਕਰਵਾ ਸਕਦੇ ਹਨ।

No comments: