BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੁਰਹੀਰਾਂ ਦੇ ਮੋੜ 'ਤੇ ਹੋਲੇ ਮੱਹਲੇ ਦੀਆਂ ਸੰਗਤਾਂ ਲਈ 8 ਰੋਜ਼ਾ ਲੰਗਰ 24 ਤੋਂ 31 ਤੱਕ ਚੱਲੇਗਾ-ਸੰਤ ਹਰਵਿੰਦਰ ਸਿੰਘ

ਹੁਸ਼ਿਆਰਪੁਰ, 22 ਮਾਰਚ (ਤਰਸੇਮ ਦੀਵਾਨਾ)- ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ ਮੱਹਲੇ ਮੌਕੇ ਪੂਰੇ ਪੰਜਾਬ ਭਰ ਦੀਆਂ ਸੰਗਤਾਂ ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੂਰੇ ਜੋਸ਼ੋ ਖਰੋਸ਼ ਨਾਲ ਸ਼ਾਮਿਲ ਹੋਣ ਲਈ ਹੁੰਮ-ਹੁੰਮਾ ਕੇ ਪੁਜੱਦੀਆਂ ਹਨ। ਇਸ ਸੰਬੰਧੀ ਹੁਸ਼ਿਆਰਪੁਰ ਸ਼ਹਿਰ ਵਿੱਚੋਂ ਗੁਜ਼ਰਨ ਵਾਲੀਆਂ ਸੰਗਤਾਂ ਦੀ ਸੇਵਾ ਅਤੇ ਸਵਾਗਤ ਕਰਨ ਲਈ ਅਤੇ ਲੰਗਰਾਂ ਦਾ ਪ੍ਰਬੰਧ ਕਰਨ ਲਈ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਪੱਬਾਂ ਭਾਰ ਹੋ ਰਹੀਆਂ ਹਨ। ਇਸ ਸੰਬੰਧੀ ਹੁਸ਼ਿਆਰਪੁਰ ਸ਼ਹਿਰ ਅਤੇ ਨਜ਼ਦੀਕੀ ਪਿੰਡਾਂ ਦੀਆਂ ਸੰਗਤਾਂ ਵੱਲੋਂ ਸੰਤ ਬਾਬਾ ਹਰਵਿੰਦਰ ਸਿੰਘ ਲੰਗਰਾਂ ਵਾਲੇ ਗੁਰਦੁਆਰਾ ਲੰਗਰ ਸਾਹਿਬ ਛਾਉਣੀ ਸ਼ਹੀਦ ਸਿੰਘਾਂ ਪਿਪੱਲਾਂਵਾਲਾ ਦੀ ਅਗਵਾਈ ਹੇਠ ਸਿੰਗੜੀਵਾਲਾ-ਫਗਵਾੜਾ ਬਾਈਪਾਸ ਨਜ਼ਦੀਕ ਗੁਰਦੁਆਰਾ ਜ਼ਾਹਰਾ ਜ਼ਹੂਰ ਪਿੰਡ ਪੁਰਹੀਰਾਂ ਦੇ ਮੋੜ 'ਤੇ ਜੈਮਸ ਕੈਂਬਰਿਜ ਸਕੂਲ ਦਾ ਸਾਹਮਣੇ 8 ਰੋਜ਼ਾ ਲੰਗਰ 24 ਮਾਰਚ ਤੋਂ 31 ਮਾਰਚ ਤੱਕ ਲਗਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਸੰਤ ਬਾਬਾ ਹਰਵਿੰਦਰ ਸਿੰਘ ਲੰਗਰਾਂ ਵਾਲਿਆਂ ਨੇ ਦੱਸਿਆ ਕਿ ਇਲਾਕਾ ਵਾਸੀ ਸੰਗਤਾਂ,ਪ੍ਰਵਾਸੀ ਭਾਰਤੀ ਵੀਰਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਇਹ 8 ਰੋਜ਼ਾ ਲੰਗਰ ਗੁਰੂ ਦੇ ਅਨਿੰਨ ਸਿੱਖ ਭਾਈ ਮੋਤੀ ਰਾਮ ਮਹਿਰਾ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਹੋਵੇਗਾ।

No comments: