BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਮੈਰਿਟ ਵਿਚ ਅਵੱਲ

ਜਲੰਧਰ 31 ਮਾਰਚ (ਬਿਊਰੋ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸ.ਸੀ. (ਨਾਨ-ਮੈਡੀਕਲ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਪ੍ਰਿੰਅਕਾ ਡਡਵਾਲ ਨੇ 400 ਵਿਚੋਂ 334 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ ਅਤੇ ਡਾ. ਗੀਤਾਂਜਲੀ ਮੋਦਗਿੱਲ ਵੀ ਹਾਜ਼ਰ ਸਨ।

No comments: