BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਵਿਦਿਆਰਥੀਆਂ ਨੇ ਦਿੱਤੀ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

ਜਲੰਧਰ 23 ਮਾਰਚ (ਬਿਊਰੋ)- ਪੀ. ਸੀ. ਐਮ. ਐਸ. ਡੀ. ਕਾਲਜ, ਜਲੰਧਰ ਦੇ ਟੀ. ਵੀ. ਵੀਡੀਉ ਪ੍ਰੋਡਕਸ਼ਨ ਵਿਭਾਗ ਅਤੇ ਹਿਸਟਰੀ ਵਿਭਾਗ ਨੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਮੋਕੇ ਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਹਨਾਂ ਦੇ ਜੀਵਨ ਤੇ ਬਣਾਈ ਗਈ ਡਾਕੂਮੈਂਟਰੀ ਦਿਖਾਈ। ਇਸ ਮੋਕੇ ਤੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ।
ਸ਼ਹੀਦੋਂ ਕੀ ਚਿਤਾਉ ਪਰ ਲਗੇਂਗੇ ਹਰ ਬਰਸ ਮੇਲੇ
ਵਤਨ ਪਰ ਮਿਟਨੇ ਵਾਲੋਂ ਜਾ ਯਹੀ ਆਖਰੀ ਨਿਸ਼ਾਂ ਹੋਗਾ
ਪੀ. ਸੀ. ਐਮ. ਐਸ. ਡੀ. ਕਾਲਜ, ਜਲੰਧਰ ਦੇ ਯੂਥ ਕਲੱਬ ਦੇ ਵਿਦਿਆਰਥੀਆਂ ਨੇ ਪੂਰੇ ਕਾਲਜ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। 'ਮੇਰਾ ਰੰਗ ਦੇ ਬੰਸਤੀ ਚੋਲਾ' ਆਦਿ ਦੇਸ਼ ਭਗਤੀ ਦੇ ਗੀਤਾਂ ਨਾਲ ਪੂਰਾ ਕਾਲਜ ਗੂੰਜ ਉਠਿਆ। ਉਹਨਾਂ ਨੇ ਇਸ ਤਰਾਂ ਸ਼ਹੀਦਾਂ ਨੂੰ ਪ੍ਰਣਾਮ ਕੀਤਾ।

No comments: