BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕੀਤਾ ਖੂਨਦਾਨ ਕੈਂਪ ਦਾ ਉਦਘਾਟਨ

ਕੈਂਪ ਵਿੱਚ 50 ਵਲੰਟੀਅਰਾਂ ਨੇ ਖੂਨਦਾਨ ਕੀਤਾ
ਹੁਸ਼ਿਆਰਪੁਰ, 22 ਮਾਰਚ (ਤਰਸੇਮ ਦੀਵਾਨਾ)-
ਜ਼ਿਲਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਪੰਡਤ ਜਗਤ ਰਾਮ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕੀਤਾ। ਇਸ ਤੋਂ ਪਹਿਲਾਂ ਕੈਂਪ ਵਿਖੇ ਪਹੁੰਚਣ 'ਤੇ ਕਾਲਜ ਦੀ ਪ੍ਰਿੰਸੀਪਲ ਰਚਨਾ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਦੌਰਾਨ 50 ਵਲੰਟੀਅਰਾਂ ਵਲੋਂ ਖੂਨਦਾਨ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖੀ ਜੀਵਨ ਵਿੱਚ ਖੂਨਦਾਨ ਦੀ ਬਹੁਤ ਮਹੱਤਤਾ ਹੈ। ਤੰਦਰੁਸਤ ਮਨੁੱਖ ਨੂੰ ਡਾਕਟਰ ਦੀ ਸਲਾਹ ਅਨੁਸਾਰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਖੂਨਦਾਨ ਦਾ ਮਹੱਤਵ ਉਹ ਵਿਅਕਤੀ ਚੰਗੀ ਤਰਾਂ ਸਮਝਦਾ ਹੈ, ਜਿਸ ਨੂੰ ਇਸ ਦੀ ਲੋੜ ਹੁੰਦੀ ਹੈ। ਉਨਾਂ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੇ ਲਈ ਦੂਸਰਿਆਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਕਿਉਂਕਿ ਖੂਨਦਾਨ ਮਹਾਂਦਾਨ ਹੈ। ਉਨਾਂ ਕਿਹਾ ਕਿ ਹਾਦਸਿਆਂ ਦੇ ਸ਼ਿਕਾਰ ਵਿਅਕਤੀ ਦੀ ਜਾਨ ਬਚਾਉਣ ਲਈ ਸਾਡਾ ਕੀਤਾ ਖੂਨਦਾਨ ਹੀ, ਉਸ ਦੀ ਜਿੰਦਗੀ ਬਚਾਉਣ ਲਈ ਸਹਾਈ ਸਿੱਧ ਹੁੰਦਾ ਹੈ। ਇਸ ਦੌਰਾਨ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ ਪ੍ਰੀਤ ਸਿੰਘ ਕੋਹਲੀ ਅਤੇ ਡਾ. ਅਮਰਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਖੂਨਦਾਨ ਸਬੰਧੀ ਸਮਾਜ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਕਨਵੀਨਰ ਪ੍ਰੋ: ਬਹਾਦਰ ਸਿੰਘ ਸੁਨੇਤ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਪ੍ਰੋ: ਪੰਕਜ ਚਾਵਲਾ, ਪ੍ਰੋ: ਜਸਵੰਤ ਕੌਰ, ਪ੍ਰੋ: ਮੁਨੀਸ਼ ਤੋਂ ਇਲਾਵਾ ਅਵਤਾਰ ਚੰਦ, ਸੁਖਵਿੰਦਰ ਸਿੰਘ ਸਮੇਤ ਸਟਾਫ਼ ਮੈਂਬਰ ਮੌਜੂਦ ਸਨ।

No comments: