BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ਵਿੱਚ ਅਗਾਊਂ ਤਸਦੀਕ ਕਰਵਾਉਣਾ ਜ਼ਰੂਰੀ

ਅੰਮ੍ਰਿਤਸਰ, 29 ਮਾਰਚ (ਕੁਲਬੀਰ ਸਿੰਘ ਢਿੱਲੋਂ)-ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਖ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਵਿਚ ਕਾਫੀ ਲੋਕ ਆਪਣੇ ਘਰੇਲੂ ਕੰਮਕਾਜ ਲਈ ਨੌਕਰ ਰੱਖ ਲੈਂਦੇ ਹਨ, ਜੋ ਹੋਰ ਰਾਜਾਂ ਦੇ ਵਸਨੀਕ ਹੁੰਦੇ ਹਨ ਅਤੇ ਅਜਿਹੇ ਨੌਕਰ ਆਪਣੇ ਸਹੀ ਰਿਹਾਇਸ਼ੀ ਪਤੇ ਮਾਲਕਾਂ ਨੂੰ ਨਹੀਂ ਦੱਸਦੇ। ਕੁਝ ਕੇਸਾਂ ਵਿਚ ਅਜਿਹੇ ਨੌਕਰਾਂ ਨੇ ਸੰਗੀਨ ਜ਼ੁਰਮ ਕੀਤੇ ਹਨ ਅਤੇ ਦੌੜਨ ਵਿਚ ਕਾਮਯਾਬ ਹੋ ਗਏ ਹਨ। ਇਸ ਲਈ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਜ਼ੁਰਮਾਂ ਦੀ ਰੋਕਥਾਮ ਲਈ ਤੇਜ਼ੀ ਨਾਲ ਉਪਰਾਲਾ ਕਰਨ ਦੀ ਲੋੜ ਹੈ ਕਿ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਏ। ਇਹ ਹੁਕਮ 26 ਮਈ 2016 ਤੱਕ ਲਾਗੂ ਰਹੇਗਾ।

No comments: