BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖੁਰਾਲਗੜ ਸਮਾਗਮ ਦੀਆਂ ਤਿਆਰੀਆ ਜ਼ੋਰਾਂ 'ਤੇ

ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸੌਂਪੇ ਕਰੀਬ ਡੇਢ ਕਰੋੜ ਰੁਪਏ ਦੇ ਚੈਕ
ਹੁਸ਼ਿਆਰਪੁਰ, 28 ਮਾਰਚ (ਤਰਸੇਮ ਦੀਵਾਨਾ)-
ਜ਼ਿਲੇ ਦੇ ਇਤਿਹਾਸਕ ਪਿੰਡ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਸਥਾਪਿਤ ਕਰਨ ਸਬੰਧੀ 3 ਅਪ੍ਰੈਲ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਅੱਜ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਦੇ ਨਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਐਸ.ਕੇ. ਸੰਧੂ, ਆਈ.ਜੀ. ਅਰਪਿਤ ਮਿਸ਼ਰਾ, ਸਕੱਤਰ ਸੈਰ ਸਪਾਟਾ ਵਿਭਾਗ ਅੰਜਲੀ ਭਾਵੜਾ, ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਅਤੇ ਐਸ.ਐਸ.ਪੀ. ਧੰਨਪ੍ਰੀਤ ਕੌਰ ਸਮਾਗਮ ਵਾਲੀ ਪਵਿੱਤਰ ਥਾਂ ਉਤੇ ਪਹੁੰਚੇ ਹੋਏ ਸਨ। ਇਸ ਮੌਕੇ ਜਿਥੇ ਕੈਬਨਿਟ ਮੰਤਰੀ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਉਥੇ ਪ੍ਰਮੁੱਖ ਸਕੱਤਰ ਸ੍ਰੀ ਸੰਧੂ ਨੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਸz: ਠੰਡਲ ਨੇ ਕਿਹਾ ਕਿ 3 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਸਥਾਪਿਤ ਕਰਨ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਜੇਲਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸੋਹਨ ਸਿੰਘ ਠੰਡਲ ਨੇ ਪਿੰਡ ਸਾਹਰੀ ਅਤੇ ਮੜੂਲੀ ਬ੍ਰਾਹਮਣਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ ਪਿੰਡਾਂ ਨੂੰ ਕਰੀਬ ਡੇਢ ਕਰੋੜ ਰੁਪਏ ਦੇ ਚੈਕ ਸੌਂਪੇ। ਚੈਕ ਸੌਂਪਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵੱਚਨਬੱਧ ਹੈ ਅਤੇ ਪਿੰਡਾਂ ਦੀ ਦਿੱਖ ਬਦਲਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਵਿਰਾਸਤ ਨੂੰ ਸਾਂਭਣ ਲਈ ਵੀ ਜੀਅ ਤੋੜ ਯਤਨ ਕਰ ਰਹੀ ਹੈ। ਉਨਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 3 ਅਪ੍ਰੈਲ ਨੂੰ ਪਿੰਡ ਖੁਰਾਲਗੜ ਵਿਖੇ ਪਹੁੰਚਣ, ਜਿਥੇ ਸੂਬੇ ਦੇ ਮੁੱਖ ਮੰਤਰੀ ਜੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਸਥਾਪਿਤ ਕਰਨ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਸz: ਠੰਡਲ ਨੇ ਕਿਹਾ ਕਿ 10 ਅਪ੍ਰੈਲ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਚੱਬੇਵਾਲ ਦੀ ਸੰਗਤ ਲਈ ਵਿਸ਼ੇਸ਼ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਹੁਸ਼ਿਆਰਪੁਰ ਤੋਂ ਰਵਾਨਾ ਹੋਵੇਗੀ। ਖੁਰਾਲਗੜ ਵਿਖੇ ਮੌਜੂਦ ਸਖਸ਼ੀਅਤਾਂ ਵਿੱਚ ਹਲਕਾ ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਸ਼੍ਰੀ ਐਨ.ਪੀ.ਐਸ. ਰੰਧਾਵਾ, ਚੇਅਰਮੈਨ ਜਿਲਾ ਪ੍ਰੀਸ਼ਦ ਅਤੇ ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਹਿੰਮਾਸ਼ੂ ਅਗਰਵਾਲ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਗੜਸ਼ੰਕਰ ਅਮਰਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਐਸ.ਡੀ.ਐਮ., ਦਸੂਹਾ ਬਰਜਿੰਦਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਹਰਚਰਨ ਸਿੰਘ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਜ਼ਿਲਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਠੰਡਲ, ਦੋਆਬਾ ਜੋਨ ਦੇ ਐਸ.ਸੀ.ਵਿੰਗ ਦੇ ਪ੍ਰਧਾਨ ਦਰਸ਼ਨ ਸਿੰਘ, ਜ਼ਿਲਾ ਪ੍ਰਧਾਨ ਐਸ.ਸੀ. ਵਿੰਗ ਪਰਮਜੀਤ ਸਿੰਘ ਪੰਜੌੜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

No comments: