BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਣਕ ਦੀ ਖਰੀਦ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਇਸ ਸਾਲ 261825 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਣ ਦੀ ਸੰਭਾਵਨਾ
ਹੁਸ਼ਿਆਰਪੁਰ, 29 ਮਾਰਚ (ਤਰਸੇਮ ਦੀਵਾਨਾ)-
ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਕਣਕ ਦੀ ਖਰੀਦ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਇਸ ਸਾਲ ਕਣਕ ਦੀ ਖਰੀਦ ਲਈ ਬਣਾਏ ਗਏ 62 ਖਰੀਦ ਕੇਂਦਰਾਂ ਵਿੱਚ 261825 ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜੋ ਪਿਛਲੇ ਸਾਲ ਨਾਲੋਂ 46885 ਮੀਟ੍ਰਿਕ ਟਨ ਵੱਧ ਹੈ। ਉਨਾਂ ਕਿਹਾ ਕਿ ਪਿਛਲੇ ਸਾਲ 214940 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ।  ਉਨਾਂ ਕਿਹਾ ਕਿ ਜ਼ਿਲੇ ਵਿੱਚ ਕਣਕ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰੀ ਚਾਬਾ ਨੇ ਜ਼ਿਲਾ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕਣਕ ਦੀ ਖਰੀਦ ਸਮੇਂ ਸਿਰ ਕਰਵਾਉਣ ਨੂੰ ਯਕੀਨੀ ਬਣਾਉਣ।  ਉਨਾਂ ਜਿਲਾ ਮੰਡੀ ਅਫ਼ਸਰ ਨੂੰ ਕਣਕ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਲਈ ਸਾਫ਼ ਸੁਥਰੇ ਪਾਣੀ, ਰੌਸ਼ਨੀ ਦੇ ਢੁਕਵੇਂ ਪ੍ਰਬੰਧ, ਬਾਰਦਾਨਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਮੰਡੀਆਂ ਵਿੱਚ ਫੜਾਂ ਦੀ ਸਫ਼ਾਈ ਸਮੇਂ ਸਿਰ ਪੂਰੀ ਕਰ ਲਈ ਜਾਵੇ, ਤਾਂ ਜੋ ਕਣਕ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕੋਈ ਔਕੜ ਪੇਸ਼ ਨਾ ਆਵੇ। ਉਨਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਲੋੜੀਂਦੇ ਸਟਾਫ਼ ਦੀ ਨਿਯੁਕਤੀ ਸਮੇਂ ਸਿਰ ਕਰ ਲਈ ਜਾਵੇ। ਉਨਾਂ ਇਹ ਵੀ ਕਿਹਾ ਕਿ ਕਣਕ ਦੀ ਖਰੀਦ ਸੀਜ਼ਨ ਦੌਰਾਨ ਲੋੜੀਂਦਾ ਬਾਰਦਾਨਾ, ਕਰੇਟ ਅਤੇ ਪਲਾਸਟਿਕ ਦੀਆਂ ਤਰਪਾਲਾਂ ਦਾ ਪ੍ਰਬੰਧ ਵੀ ਕੀਤਾ ਜਾਵੇ। ਇਸ ਮੌਕੇ ਜ਼ਿਲਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ, ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਢੱਟ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

No comments: