BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹੁਸ਼ਿਆਰਪੁਰ ਤੋਂ ਫਸਟ ਏਡ ਟੀਮ ਐਂਬੂਲੈਂਸ ਵੈਨ ਸਮੇਤ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਹੁਸ਼ਿਆਰਪੁਰ, 21 ਮਾਰਚ (ਤਰਸੇਮ ਦੀਵਾਨਾ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ-ਮੁਹੱਲੇ 'ਤੇ ਹੁਸ਼ਿਆਰਪੁਰ ਤੋਂ ਵਿਸ਼ੇਸ਼ ਐਂਬੂਲੈਂਸ ਵੈਨ ਅਤੇ ਫਸਟ ਏਡ ਟੀਮ ਭੇਜੀ ਗਈ ਹੈ। ਇਸ ਟੀਮ ਨੂੰ ਅੱਜ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲਾ ਰੈਡ ਕਰਾਸ ਸੁਸਾਇਟੀ ਵਲੋਂ ਭੇਜੀ ਗਈ ਇਸ ਟੀਮ ਵਲੋਂ 24 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਹੋਲੇ-ਮੁਹੱਲੇ 'ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਸੰਗਤਾਂ ਪਹੁੰਚਦੀਆਂ ਹਨ ਅਤੇ ਇਸ ਮੌਕੇ ਕਿਸੇ ਅਣ-ਸੁਖਾਵੀਂ ਘਟਨਾ ਤੋਂ ਪ੍ਰਭਾਵਿਤ ਹੋਣ ਉਪਰੰਤ ਇਹ ਟੀਮ ਫਸਟ ਏਡ ਦੀ ਸਹਾਇਤਾ ਮੁਹੱਈਆ ਕਰੇਗੀ। ਉਨਾਂ ਕਿਹਾ ਕਿ ਭੇਜੀ ਗਈ 7 ਮੈਂਬਰੀ ਫ਼ਸਟ ਏਡ ਮਾਹਿਰਾਂ ਦੀ ਟੀਮ ਵਿੱਚ ਪਲਟੂਨ ਕਮਾਂਡਰ ਪੰਜਾਬ ਹੋਮਗਾਰਡਜ਼ ਸੰਤੋਖ ਸਿੰਘ, ਪਿ੍ਰੰਸੀਪਲ ਗੁਰੂ ਨਾਨਕ ਗਰਲਜ਼ ਹਾਈ ਸਕੂਲ ਦਸੂਹਾ ਦਰਸ਼ਨ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ, ਸੋਹਨ ਸਿੰਘ, ਨਰੰਜਨ ਸਿੰਘ ਅਤੇ ਅਮਰਜੀਤ ਸਿੰਘ ਸ਼ਾਮਲ ਹਨ। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਸੰਗਤਾਂ ਨੂੰ ਜੋ ਫਸਟ ਏਡ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਉਸ ਤਹਿਤ ਜ਼ਿਲਾ ਰੈਡ ਕਰਾਸ ਸੁਸਾਇਟੀ ਵਲੋਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਰੋਗੀਆਂ ਤੇ ਜਖਮੀਆਂ ਨੂੰ ਨੇੜਲੇ ਹਸਪਤਾਲ ਵਿਖੇ ਪਹੁੰਚਾਉਣ ਦੀ ਸੇਵਾ ਵੀ ਇਸ ਟੀਮ ਵਲੋਂ ਐਂਬੂਲੈਂਸ ਵੈਨ ਰਾਹੀਂ ਕੀਤੀ ਜਾਵੇਗੀ। ਉਨਾਂ ਟੀਮ ਨੂੰ ਰਵਾਨਾ ਕਰਦਿਆਂ ਪੂਰੀ ਲਗਨ ਅਤੇ ਸ਼ਰਧਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜਖਮੀ ਵਿਅਕਤੀ ਦੀ ਸੇਵਾ ਸਭ ਤੋਂ ਵੱਡਾ ਪੁੰਨ ਹੈ ਅਤੇ ਹਰੇਕ ਵਿਅਕਤੀ ਨੂੰ ਇਸ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੱਤਰ ਜ਼ਿਲਾ ਰੈਡ ਕਰਾਸ ਸੁਸਾਇਟੀ ਨਰੇਸ਼ ਗੁਪਤਾ, ਜੋਗਿੰਦਰ ਕੌਰ, ਸਰਬਜੀਤ ਸਿੰਘ ਅਤੇ ਰਮੇਸ਼ ਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

No comments: