BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਮ ਆਦਮੀ ਪਾਰਟੀ ਜਿਲਾਂ ਯੂਥ ਵਿੰਗ ਦੀ ਮੀਟਿੰਗ ਆਯੋਜਿਤ

ਸ਼੍ਰੀ ਫਤਿਹਗੜ ਸਾਹਿਬ ਤੋਂ ਪੈਦਲ ਮਾਰਚ ਸ਼ੁਰੂ ਹੋਵੇਗੀ 25 ਨੂੰ
ਹੁਸ਼ਿਆਰਪੁਰ, 22 ਮਾਰਚ (ਤਰਸੇਮ ਦੀਵਾਨਾ)- ਜਿਲਾਂ ਦਫਤਰ ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਇੱਕ ਮੀਟਿੰਗ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਯੂਥ ਜਨਰਲ ਸਕੱਤਰ ਸੁਖਦੀਪ ਸਿੰਘ ਅਪਰਾ ਨੇ ਕਿਹਾ ਕਿ ਪੰਜਾਬ ਯੂਥ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਵਲੋਂ ਇੱਕ ਪੈਦਲ ਮਾਰਚ ਕੱਢੀ ਜਾਵੇਗੀ ਜੋ ਕਿ 25 ਮਾਰਚ ਨੂੰ ਸ਼ੁਰੂ ਹੋ ਕੇ 5 ਅਪ੍ਰੈਲ ਨੂੰ ਖਤਮ ਹੋਵੇਗੀ। ਇਹ ਪੈਦਲ ਮਾਰਚ ਪਵਿੱਤਰ ਧਰਤੀ ਸ਼੍ਰੀ ਫਤਿਹਗੜ ਸਾਹਿਬ ਤੋਂ ਸ਼ੁਰੂ ਹੋ ਕੇ ਕ੍ਰਾਂਤੀਕਾਰੀ ਧਰਤੀ ਹੁਸੈਨੀਵਾਲ ਵਿਖੇ ਸਮਾਪਤ ਹੋਵੇਗੀ। ਇਸ ਮਾਰਚ ਦਾ ਉਦੇਸ਼ ਨੌਜਵਾਨਾਂ ਵਿੱਚ ਇੱਕ ਨਵਾਂ ਜੋਸ਼ ਭਰਨਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਹਲਕੇ ਵਿੱਚ ਯੂਥ ਕਮੇਟੀ ਬਨਾਈ ਜਾਵੇਗੀ। ਆਖਿਰ ਵਿੱਚ ਸੁਖਦੀਪ ਸਿੰਘ ਅਪਰਾ ਨੇ ਨੌਜਵਾਨਾਂ ਨੂੰ ਖੁੱਲਾ ਸੱਦਾ ਦਿੱਤਾ ਕਿ ਇਸ ਮਾਰਚ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਇਸ ਮਾਰਚ ਨੂੰ ਕਾਮਯਾਬ ਬਨਾਉਣ। ਇਸ ਮੌਕੇ ਤੇ ਹੁਸ਼ਿਆਰਪੁਰ ਜਿਲੇ ਦੇ ਪ੍ਰਧਾਨ ਜਸਪਾਲ ਸਿੰਘ ਚੇਚੀ, ਸੈਕਟਰ ਯੂਥ ਪ੍ਰਧਾਨ ਰਣਜੀਤ ਸਿੰਘ, ਮੋਹਨ ਇੰਦਰ ਸਿੰਘ ਸੰਘਾ, ਹਰਸਿਮਰਨਜੀਤ ਸਿੰਘ, ਕਮੇਟੀ ਮੈਂਬਰ ਜਸਪਾਲ ਸੱਗੀ, ਸੈਕਟਰ ਸਰਕਲ ਇੰਚਾਰਜ ਮੋਹਨ ਲਾਲ ਹਾਜਰ ਸਨ।

No comments: