BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਜੇ ਸਾਂਪਲਾ, ਤੀਕਸ਼ਨ ਸੂਦ ਅਤੇ ਡੀ.ਸੀ. ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜ਼ਲੀ

ਹੁਸ਼ਿਆਰਪੁਰ 23 ਮਾਰਚ (ਤਰਸੇਮ ਦੀਵਾਨਾ)- ਸ਼ਹੀਦ ਭਗਤ ਸਿੰਘ ਚੌਂਕ ਚੰਡੀਗੜ ਰੋਡ ਵਿਖੇ ਸ਼ਹੀਦ-ਏ-ਆਜ਼ਮ ਸz: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸ਼ਰਧਾਂਜ਼ਲੀ ਸਮਾਗਮ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੀਕਸ਼ਨ ਸੂਦ ਅਤੇ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸ਼ਹੀਦਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਨਿੱਘੀ ਸ਼ਰਧਾਂਜ਼ਲੀ ਦਿੱਤੀ। ਇਸ ਤੋਂ ਪਹਿਲਾਂ ਸਮਾਗਮ ਵਿਖੇ ਪਹੁੰਚਣ 'ਤੇ ਰਾਸ਼ਟਰੀ ਵਿਕਾਸ ਪਾਰਟੀ ਵੱਲੋਂ ਸਾਰਿਆਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸz: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਬਹੁਤ ਛੋਟੀ ਉਮਰ ਵਿੱਚ ਹੀ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਸਨ। ਸਾਨੂੰ ਉਨਾਂ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ, ਦੇਸ਼ ਦੀ ਤਰੱਕੀ ਦੇ ਲਈ ਆਪਣੇ ਕਦਮ ਵਧਾਉਣੇ ਚਾਹੀਦੇ ਹਨ। ਦੇਸ਼ ਦੀ ਆਜ਼ਾਦੀ ਵਿੱਚ ਇਨਾਂ ਸ਼ਹੀਦਾਂ ਦਾ ਬਹੁਤ ਵੱਡਾ ਯੋਗਦਾਨ ਸੀ। ਇਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਭਾਰਤ ਵਿੱਚ ਸੁਖਾਵੇਂ ਮਾਹੌਲ ਵਿੱਚ ਰਹਿ ਰਹੇ ਹਾਂ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੀਕਸ਼ਨ ਸੂਦ ਨੇ ਸ਼ਰਧਾਂਜ਼ਲੀ ਦਿੰਦੇ ਹੋਏ ਸ਼ਹੀਦਾਂ ਦੁਆਰਾ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਨੌਜਵਾਨਾਂ ਨੂੰ ਇੱਕਜੁਟ ਹੋ ਕੇ ਦੇਸ਼ ਅਤੇ ਸਮਾਜ ਨੂੰ ਉਚਾ ਚੁਕਣ ਦੀ ਅਪੀਲ ਕੀਤੀ। ਜ਼ਿਲਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸਮਾਗਮ ਵਾਲੀ ਜਗਾ 'ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ 'ਤੇ ਐਸ ਡੀ ਐਮ ਅਨੰਦ ਸਾਗਰ ਸ਼ਰਮਾ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਨਗਰ ਨਿਗਮ ਦੇ ਮੇਅਰ ਸ਼ਿਵ ਸੂਦ, ਸਾਹਿਲ ਸਾਂਪਲਾ, ਸਾਬਕਾ ਜ਼ਿਲਾ ਪ੍ਰਧਾਨ ਭਾਜਪਾ ਵਿਜੇ ਅਗਰਵਾਲ, ਭਾਰਤ ਭੂਸ਼ਨ ਵਰਮਾ, ਵੇਦ ਪ੍ਰਕਾਸ਼, ਗੋਪੀ ਚੰਦ ਕਪੂਰ, ਡਾ. ਰਮਨ ਘਈ, ਨਵਜਿੰਦਰ ਸਿੰਘ ਬੇਦੀ, ਸਕੱਤਰ ਭਾਜਪਾ ਪੰਜਾਬ ਜਗਤਾਰ ਸਿੰਘ ਸੈਣੀ, ਸ਼ਹੀਦ ਭਗਤ ਸਿੰਘ ਜੀ ਦੇ ਦੋਹਤੇ ਐਡਵੋਕੇਟ ਸੁਖਵਿੰਦਰ ਜੀਤ ਸਿੰਘ ਸੰਘਾ,  ਜ਼ਿਲਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਜਤਿੰਦਰ ਸਿੰਘ ਲੱਖੀ, ਉਮੇਸ਼ ਜੈਨ, ਸਰਬਜੀਤ ਕੌਰ, ਰਾਜੇਸ਼ ਨਾਕੜਾ, ਅਸ਼ੋਕ ਮਹਿਰਾ, ਨਰਿੰਦਰ ਸਿੰਘ ਮਲਹੋਤਰਾ, ਕ੍ਰਿਸ਼ਨ ਗੋਪਾਲ ਅਨੰਦ, ਰਾਮ ਦੇਵ ਯਾਦਵ, ਸੀਨੀਅਰ ਭਾਜਪਾ ਨੇਤਾ ਗਿਆਨ ਬਾਂਸਲ, ਵਿਨੋਦ ਪਰਮਾਰ, ਕੌਂਸਲਰ ਰਮੇਸ਼ ਕੁਮਾਰ ਮੇਸ਼ੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments: