BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਹੀਦ ਭਗਤ ਸਿੰਘ ਦੀ ਸੋਚ ਨੂੰ ਅਪਨਾਉਣਾ ਹੀ ਸੱਚੀ ਸਰਧਾਂਜਲੀ-ਬੱਬੀ ਬਾਦਲ

ਸ਼ਹੀਦੇ ਆਜਮ ਸ. ਭਗਤ ਸਿੰਘ ਨੂੰ ਸਰਧਾਜਲੀ ਭੇਟ ਕਰਦੇ ਹੋਏ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ
ਚੰਡੀਗੜ੍ਹ 23 ਮਾਰਚ (ਬਲਜੀਤ ਰਾਏ)- ਭਾਈ ਘਨਈਆ ਯੂਥ ਕਲੱਬ ਅਜੀਤਗੜ੍ਹ ਵੱਲੋਂ ਸਹੀਦੇ ਆਜਮ ਸ. ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਇੱਕ ਵਿਸਾਲ ਮਾਰਚ ਕੱਢਿਆ ਗਿਆ। ਜਿਸ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸz. ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਹੀਦੀ ਮਾਰਚ ਦੀ ਅਗਵਾਈ ਕੀਤੀ। ਬੱਬੀ ਬਾਦਲ ਨੇ ਇਸ ਮੌਕੇ ਕਿਹਾ ਕਿ ਸਾਡੇ ਸਿਆਸੀ ਲੀਡਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਭਗਤ ਸਿੰਘ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾਕੇ ਉਹਨਾਂ ਨੂੰ ਸ਼ਰਧਾਂਜਲੀ ਨਹੀਂ ਦਿੱਤੀ ਜਾ ਸਕਦੀ। ਸz. ਭਗਤ ਸਿੰਘ ਦੀ ਸ਼ਹੀਦੀ ਤੋਂ ਲਗਭਗ 85 ਸਾਲ ਬਾਅਦ ਅੱਜ ਵੀ ਉਹਨਾਂ ਦੀ ਸੋਚ ਨੂੰ ਅਪਣਾ ਕੇ ਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨ ਵਰਗ ਹੀ ਸ਼ਹੀਦ ਭਗਤ ਸਿੰਘ ਦੀ ਸੱਚੀ ਸੁੱਚੀ ਸੋਚ ਦਾ ਵਾਰਸ ਹੈ ਲੇਕਿਨ ਨੌਜਵਾਨਾਂ ਨੂੰ ਆਪਣਾ ਮੂਲ ਪਛਾਨਣ ਦੀ ਲੋੜ ਹੈ। ਬੱਬੀ ਬਾਦਲ ਨੇ ਕਲੱਬ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਹਨਾਂ ਦੀ ਇਸ ਪਹਿਲ ਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਲੱਬ ਨੂੰ ਹਰ ਤਰ੍ਹਾਂ ਦੀ ਸਹਾਇਤਾ ਵੀ ਦੇਣ ਦਾ ਐਲਾਨ ਕੀਤਾ। ਬੱਬੀ ਬਾਦਲ ਨੇ ਕਿਹਾ ਕਿ ਸ਼ਹੀਦੇ ਆਜ਼ਮ ਸz. ਭਗਤ ਸਿੰਘ ਦੀ ਲੜਾਈ ਸਿਰਫ ਭਾਰਤ ਦੇਸ਼ ਨੂੰ ਅਜਾyਦੀ ਦਿਵਾਉਣ ਤੱਥ ਸੀਮਤ ਨਹੀਂ ਸੀ ਸਗੋਂ ਉਹਨਾਂ ਦੀ ਲੜਾਈ ਅਮੀਰੀ ਅਤੇ ਗਰੀਬੀ ਦਾ ਪਾੜਾ ਮਿਟਾਉਣਾ ਵੀ ਸੀ, ਉਹਨਾਂ ਨੇ ਐਸੇ ਭਾਰਤ ਦੇਸ ਦੀ ਕਲਪਨਾ ਕੀਤੀ ਸੀ ਜਿਸ ਵਿੱਚ ਅਮੀਰਾਂ ਵੱਲੋਂ ਗਰੀਬਾਂ ਦਾ ਸ਼ੋਸਣ ਨਹੀਂ ਹੋਣ ਦਿੱਤਾ ਜਾਵੇਗਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਭਾਰਤ ਦੇਸ਼ ਅਜੇ ਵੀ ਅਸਲੀਅਤ ਤੋਂ ਕੋਹਾਂ ਦੂਰ ਹੈ।
ਇਸ ਮੌਕੇ ਭਾਈ ਘਨਈਆ ਯੂਥ ਕਲੱਬ ਦੇ  ਪ੍ਰਧਾਨ ਚੇਅਰਮੈਨ ਵਿਕਰਮਜੀਤ ਸਿੰਘ, ਹਰਮੇਲ ਸਿੰਘ,  ਸੁਨੀਲ ਕੁਮਾਰ ਐਮy ਸੀ, ਕਲੱਬ ਦੇ  ਪ੍ਰਧਾਨ ਬਲਜੀਤ ਸਿੰਘ, ਗੁਰੀ, ਬਾਬਾ ਪਟਿਆਲਾ, ਪ੍ਰਿਸ ਸਾਹ ,ਮੋਣੀ , ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਸਰਪੰਚ, ਜਸਪ੍ਰੀਤ ਸਿੰਘ,ਜਸਵੀਰ ਸਿੰਘ, ਰਣਜੀਤ ਸਿੰਘ ਬਰਾੜ , ਪ੍ਰਮਜੀਤ ਸਿੰਘ, ਯਸ਼ਵੀਰ ਸਿੰਘ, ਗੁਰਮੁੱਖ ਸਿੰਘ, ਪਰਮਿੰਦਰ ਸਿੰਘ ਆਦਿ ਨੌਜਵਾਨ ਵੀ ਹਾਜਰ ਸਨ।

No comments: