BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੀਵਨ ਵਿਚ ਸਖਤ ਮਿਹਨਤ ਕਰਨਾ ਜਰੂਰੀ-ਡਾ. ਧਰਮਜੀਤ ਸਿੰਘ

ਅਧਿਆਪਕਾਂ ਦਾ ਆਪਣੇ ਵਿਭਾਗ ਪ੍ਰਤੀ ਸਮਰਪਿਤ ਹੋਣਾ ਚਾਹੀਦਾ-ਡਾ. ਰਸੂਲਪੁਰ
ਹੁਸ਼ਿਆਰਪੁਰ, 29 ਮਾਰਚ (ਤਰਸੇਮ ਦੀਵਾਨਾ)- ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੁਮੇਲੀ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਦੇਖ ਰੇਖ ਅਧੀਨ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਾਤਾ ਸਾਹਿਬ ਕੌਰ ਕਾਲਜ ਫਾਰ ਵਿਮੈਨ ਤਲਵੰਡੀ ਸਾਬੋ ਦੇ ਪ੍ਰਿੰਸੀਪਲ ਡਾ. ਧਰਮਜੀਤ ਸਿੰਘ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਕੱਠ ਨੂੰ ਸਖਤ ਮਿਹਨਤ ਕਰਨ ਦਾ ਸੰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਉਹ ਆਪਣੀ ਮਿਹਨਤ ਸਦਕਾ ਅਨੇਕਾਂ ਕਾਲਜਾਂ ਦੇ ਪ੍ਰਿੰਸੀਪਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸਿੰਡੀਕੇਟ ਦੇ ਮੈਂਬਰ ਅਤੇ ਸੈਨਟ ਦੇ ਮੈਂਬਰ ਬਣੇ ਉਨਾਂ ਕਿਹਾ ਕਿ ਇਕ ਪ੍ਰਿੰਸੀਪਲ ਨੂੰ ਆਪਣੇ ਅਧਿਆਪਕਾਂ ਨੂੰ ਸਾਰੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ ਅਧਿਆਪਕਾਂ ਨੂੰ ਵੀ ਆਪਣਾ ਕੰਮ ਤਸੱਲੀਬਖ਼ਸ਼ ਅਤੇ ਪਹਿਲ ਦੇ ਅਧਾਰ ਤੇ ਕਰਨਾ ਚਾਹੀਦਾ ਹੈ ਇਸ ਮੌਕੇ ਉਨਾਂ ਨੈਕ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿਤੀ ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਕਿਹਾ ਅਧਿਆਪਕਾਂ ਦਾ ਆਪਣੇ ਵਿਭਾਗ ਪ੍ਰਤੀ ਸਮਰਪਿਤ ਹੋਣ ਦੇ ਨਾਲ-ਨਾਲ ਇਮਾਨਦਾਰ ਹੋਣਾ ਵੀ ਜਰੂਰੀ ਹੈ ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਲਈ ਅਪਰੈਲ ਮਹੀਨੇ ਦੇ ਅਰੰਭ ਤੋਂ ਇੰਗਲਿਸ਼ ਸਪੀਕਿੰਗ ਅਤੇ ਕੰਪਿਊਟਰ ਸਬੰਧੀ ਕਰੈਸ਼ ਕੋਰਸ ਲਗਾਏ ਜਾਣਗੇ ਇਨਾਂ ਸਹੂਲਤਾਂ ਦਾ ਫਾਇਦਾ ਇਲਾਕੇ ਦਾ ਕੋਈ ਵੀ ਵਿਦਿਆਰਥੀ ਉਠਾ ਸਕਦਾ ਹੈ ਉਨਾਂ ਕਿਹਾ ਕਿ ਇਕ ਹਫਤੇ ਦੇ ਵਿਚ ਕਾਲਜ ਵਿਚ ਵਾਈ ਫਾਈ ਦੀ ਸਹੂਲਤ ਵੀ ਉਪਲਬਧ ਕਰਵਾ ਦਿਤੀ ਜਾਵੇਗੀ ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

No comments: