BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹੋਲਾ ਮੁਹੱਲਾ ਜਾਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਲਗਾਏ

ਗੁ. ਸ਼ਹੀਦ ਬਾਬਾ ਨਿਹਾਲ ਸਿੰਘ (ਤੱਲਣ) ਜਲੰਧਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਤਾਰ ਤਿੰਨ ਦਿਨ ਚੱਲਣਗੇ, ਗੁਰੂ ਕੇ ਲੰਗਰ
ਗੁਰੂ ਕੇ ਲੰਗਰਾਂ ਦੀ ਅਰੰਭਤਾ ਮੋਕੇ ਤੇ ਅਰਦਾਸ ਬੇਨਤੀ ਕਰਦੇ ਭਾਈ ਮਨਜੀਤ ਸਿੰਘ ਜੀ, ਹਾਜਰ ਰਸੀਵਰ ਕਰਨਦੀਪ ਸਿੰਘ ਭੁੱਲਰ, ਪਟਵਾਰੀ ਸਰਬਜੀਤ ਸਿੰਘ ਅਤੇ ਹੋਰ, ਲਗਾਏ ਗਏ ਮੈਡੀਕਲ ਕੈਂਪ ਦੋਰਾਨ ਹਾਜਰ ਨਾਇਬ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਪਟਵਾਰੀ ਸਰਬਜੀਤ ਸਿੰਘ, ਮੈਨੇਜਰ ਹਰਦੇਵ ਸਿੰਘ ਅਤੇ ਬਲਵੀਰ ਸਿੰਘ।
ਆਦਮਪੁਰ 21 ਮਾਰਚ (ਅਮਰਜੀਤ ਸਿੰਘ)- ਜਲੰਧਰ ਵਿੱਚ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਪਿੰਡ ਤੱਲਣ, ਇਲਾਕੇ, ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਸੇਵਾ ਨੂੰ ਮੁੱਖ ਰੱਖਦਿਆਂ ਧਿਆਨੋਵਾਲੀ ਫਾਟਕ ਨਜਦੀਕ ਅੱਜ ਜਿਨ ਰੋਜਾ ਵਿਸ਼ਾਲ ਗੁਰੂ ਕੇ ਲੰਗਰਾਂ ਦੀ ਅਰੰਭਤਾ ਹੈਂਡ ਗ੍ਰੰਥੀ ਭਾਈ ਮਨਜੀਤ ਸਿੰਘ ਵੱਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸ ਗੁਰੂ ਸਹਿਬਾਨਾਂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਨ ਉਪਰੰਤ ਹੋਈ। ਇਹ ਗੁਰੂ ਕੇ ਲੰਗਰ ਰਸੀਵਰ ਕਮ-ਨਾਇਬ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਦੀ ਵਿਸ਼ੇਸ਼ ਦੇਖਰੇਖ ਲਗਾਏ ਗਏ। ਸੰਗਤਾਂ ਦੀ ਸਹੂਲਤ ਸੇਵਾ ਲਈ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਸੰਗਤਾਂ ਦੀ ਸੇਵਾ ਹਿੱਤ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸਦਾ ਹੋਲੇ ਮੁਹੱਲੇ ਤੇ ਜਾਣ ਵਾਲੀਆਂ ਸੰਗਤਾਂ ਅਤੇ ਰਾਹਗੀਰਾਂ ਨੇ ਖੂਬ ਲਾਭ ਉਠਾਇਆ। ਇਸ ਕੈਂਪ ਵਿੱਚ ਡਾ. ਕਮਲਪ੍ਰੀਤ ਕੋਰ, ਹਰਪ੍ਰੀਤ ਕੋਰ ਨੇ ਮਰੀਜਾਂ ਦਾ ਮੁਆਇਨਾਂ ਕਰਕੇ ਉਨਾਂ ਨੂੰ ਦਵਾਈਆਂ ਫ੍ਰੀ ਦਿਤੀਆਂ। ਇਸ ਮੋਕੇ ਤੇ ਵਿਸ਼ੇਸ਼ ਤੋਰ ਤੇ ਪੁੱਜੇ, ਗੁਰੂ ਘਰ ਦੇ ਰਸੀਵਰ ਕਰਨਦੀਪ ਸਿੰਘ ਭੁੱਲਰ, ਪਟਵਾਰੀ ਸਰਬਜੀਤ ਸਿੰਘ, ਪਟਵਾਰੀ ਪਰਮਜੀਤ ਸਿੰਘ ਨੇ ਦਸਿਆ ਕਿ ਗੁਰੂ ਘਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਗੁਰੂ ਕੇ ਲੰਗਰ ਲਗਾਤਾਰ 24 ਘੰਟੇ ਤਿੰਨ ਦਿਨ ਚੱਲੇਗਾ। ਇਸ ਮੋਕੇ ਤੇ ਮੈਨੇਜਰ ਬਲਵੀਰ ਸਿੰਘ, ਮੈਨੇਜਰ ਹਰਦੇਵ ਸਿੰਘ, ਸਹਾਇਕ ਮੈਨੇਜਰ ਬਲਜੀਤ ਸਿੰਘ, ਪ੍ਰੀਤਮ ਸਿੰਘ, ਰਤਨ ਮਨਜੀਤ, ਕਰਨੈਲ ਸਿੰਘ, ਕਸ਼ਮੀਰ ਸਿੰਘ, ਬਖਸੀਸ਼ ਸਿੰਘ, ਅਤੇ ਹੋਰ ਸੇਵਾਦਾਰ ਹਾਜਰ ਸਨ।

No comments: