BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਧਿਆਪਕਾਂ ਦੀ ਸਮਾਜਿਕ ਵਿਕਾਸ ਵਿਚ ਅਹਿਮ ਭੂਮਿਕਾ-ਬਾਘਾ

ਜਲੰਧਰ 21 ਮਾਰਚ (ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਕਿ ਵਿਦਿਆਰਥੀ ਲਗਨ ਅਤੇ ਮਿਹਨਤ ਨਾਲ ਵਿਦਿਆ ਪ੍ਰਾਪਤ ਕਰਨ ਜਿਸ ਨਾਲ ਜੀਵਨ ਵਿਚ ਉਨਾਂ ਲਈ ਵਿਕਾਸ ਦੇ ਰਸਤੇ ਖੁੱਲਣਗੇ। ਪਿੰਡ ਨਾਹਲਾਂ ਵਿਖੇ ਸੰਤ ਚੰਦਰ ਹੰਸ ਜੀ ਦੀ ਯਾਦ ਵਿਚ ਬਣਾਏ ਗਏ ਐਸ.ਸੀ.ਐਚ.ਮੈਮੌਰੀਅਲ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੀ ਬਾਘਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਦਿਆ ਤੇ ਗਿਆਨ ਹਾਸਿਲ ਕਰਨ ਦਾ ਸੁਨਹਿਰੀ ਸਮਾਂ ਹੁੰਦਾ ਹੈ। ਉਨਾਂ ਕਿਹਾ ਕਿ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਅਧਿਆਪਕਾਂ ਅਤੇ ਮਾਪਿਆਂ ਦਾ ਦਿਲੋਂ ਸਤਿਕਾਰ ਕਰਕੇ ਚੰਗੇ ਇਨਸਾਨ ਬਣ ਸਕਦੇ ਹਨ। ਅਧਿਆਪਕਾਂ ਨੂੰ ਸੰਬੋਧਨ ਉਨਾਂ ਸ੍ਰੀ ਬਾਘਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲਗਨ ਨਾਲ ਸਿੱਖਿਅਤ ਕਰਕੇ ਅਧਿਆਪਕ ਸਮਾਜਿਕ ਉਨਤੀ ਲਈ ਬਹੁਤ ਪਵਿੱਤਰ ਰੋਲ ਅਦਾ ਕਰਦੇ ਹਨ। ਉਨਾਂ ਕਿਹਾ ਕਿ ਅਧਿਆਪਕ ਦਾ ਦਰਜਾ ਸਮਾਜ ਵਿਚ ਬਹੁਤ ਉਚੱਾ ਤੇ ਸੁੱਚਾ ਹੈ। ਸ੍ਰੀ ਬਾਘਾ ਵਲੋਂ ਪ੍ਰੀਖਿਆ ਵਿੱਚ ਸਫਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।  ਸੰਤ ਚੰਦਰ ਹੰਸ ਐਜੂਕੇਸ਼ਨ ਸੁਸਾਇਟੀ ਦੀ ਚੇਅਰਪਰਸਨ ਸ੍ਰੀਮਤੀ ਕਮਲੇਸ਼ ਕੁਮਾਰੀ ਨੇ ਇਸ ਮੌਕੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਉਪਰੰਤ ਸੰਸਥਾ ਦੇ ਬੋਰਡ ਆਫ ਡਾਇਰੈਕਟਰਸ ਵਿਚ ਪ੍ਰੈਜੀਡੈਂਟ ਮੈਡਲ ਹਰਮਿੰਦਰ ਕੌਰ ਅਤੇ ਵਾਈਸ ਪ੍ਰੈਜੀਡੈਟ ਸ੍ਰੀ ਵਰਿੰਦਰ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ. ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।

No comments: