BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ੍ਰੀ ਹਜ਼ੂਰ ਸਾਹਿਬ ਲਈ 10 ਨੂੰ ਵਿਸ਼ੇਸ਼ ਰੇਲ ਗੱਡੀ ਹੋਵੇਗੀ ਰਵਾਨਾ

  • ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ
  • ਸੰਗਤਾਂ ਦਾ ਮੈਡੀਕਲ ਜ਼ਿਲੇ ਦੇ 5 ਸਿਹਤ ਕੇਂਦਰਾਂ ਵਿੱਚ ਸ਼ੁਰੂ
ਹੁਸ਼ਿਆਰਪੁਰ, 4 ਅਪ੍ਰੈਲ (ਤਰਸੇਮ ਦੀਵਾਨਾ)- ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ 10 ਅਪ੍ਰੈਲ ਨੂੰ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ। ਇਸ ਸਬੰਧੀ ਜ਼ਿਲਾ ਪ੍ਰਸ਼ਾਸ਼ਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਅੱਜ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਸੰਗਤ ਲਈ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ 10 ਅਪ੍ਰੈਲ ਨੂੰ ਵਿਸ਼ੇਸ਼ ਰੇਲ ਗੱਡੀ ਰਵਾਨਾ ਹੋ ਰਹੀ ਹੈ। ਉਨਾਂ ਚਾਹਵਾਨ ਸੰਗਤ ਨੂੰ ਅਪੀਲ ਕੀਤੀ ਕਿ ਜ਼ਿਲੇ ਦੇ 5 ਸਿਹਤ ਕੇਂਦਰਾਂ ਵਿੱਚ ਮੈਡੀਕਲ ਕਰਵਾਉਣ ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ ਅਤੇ 8 ਅਪ੍ਰੈਲ ਤੱਕ ਸਵੇਰੇ 9 ਵਜੇ ਤੋਂ 3 ਵਜੇ ਤੱਕ ਸੰਗਤ ਆਪਣਾ ਮੈਡੀਕਲ ਚੈਕਅੱਪ ਕਰਵਾਉਣਾ ਯਕੀਨੀ ਬਣਾਵੇ। ਉਨਾਂ ਕਿਹਾ ਕਿ ਸਿਵਲ ਹਸਪਤਾਲ, ਹੁਸ਼ਿਆਰਪੁਰ ਦੇ ਕਮਰਾ ਨੰਬਰ-8, ਰੂਰਲ ਹਸਪਤਾਲ ਫੁਗਲਾਣਾ, ਕਮਿਊਨਿਟੀ ਹੈਲਥ ਸੈਂਟਰ ਹਾਰਟਾ ਬੱਡਲਾ, ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਚੱਬੇਵਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਮਾਹਿਲਪੁਰ ਵਿੱਚ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਚਾਹਵਾਨ ਵਿਅਕਤੀ ਸਬੰਧਤ ਫਾਰਮ ਭਰ ਕੇ ਆਪਣੀ ਪਾਸਪੋਰਟ ਸਾਈਜ਼ ਫੋਟੋ ਲਗਾਉਣੀ ਵੀ ਯਕੀਨੀ ਬਣਾਵੇ। ਮੀਟਿੰਗ ਦੌਰਾਨ ਸ੍ਰੀਮਤੀ ਮਿਤਰਾ ਨੇ ਸਬੰਧਤ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ ਕਰਵਾਈ ਜਾਵੇ। ਉਨਾਂ ਕਿਹਾ ਕਿ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣ ਵਾਲੀ ਸੰਗਤ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਦੇ ਸਾਰੇ ਜ਼ਿਲਿਆਂ ਦੀ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸੰਗਤ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਸੂਬਾ ਸਰਕਾਰ ਵਲੋਂ ਹੀ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਪੀ. (ਐਚ) ਏ.ਐਸ. ਧਾਮੀ, ਐਸ.ਡੀ.ਐਮ. ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਗੜਸ਼ੰਕਰ ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਸੰਦੀਪ ਖਰਬੰਦਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

No comments: