BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੋਲਿੰਗ ਸਟੇਸ਼ਨ ਬਦਲਣ ਸਬੰਧੀ 30 ਤੱਕ ਦਿੱਤਾ ਜਾ ਸਕਦਾ ਹੈ ਸੁਝਾਅ

ਹੁਸ਼ਿਆਰਪੁਰ, 8 ਅਪ੍ਰੈਲ (ਤਰਸੇਮ ਦੀਵਾਨਾ)- ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਥਾਪਿਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੀ ਡਰਾਫ਼ਟ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕੇਵਾਰ ਪੋਲਿੰਗ ਸਟੇਸ਼ਨਾਂ ਦੀਆਂ ਸੂਚੀਆਂ ਜ਼ਿਲਾ ਚੋਣ ਦਫ਼ਤਰ ਹੁਸ਼ਿਆਰਪੁਰ, ਸਬੰਧਤ ਵਿਧਾਨ ਸਭਾ ਚੋਣ ਹਲਕੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਅਤੇ ਜਿਲਾ ਹੁਸ਼ਿਆਰਪੁਰ ਦੀ ਵੈਬਸਾਈਟ www.hoshiarpur.nic.in 'ਤੇ ਆਮ ਜਨਤਾ ਦੇ ਲਈ ਵੇਖਣ ਲਈ ਉਪਲਬੱਧ ਹੈ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਲੋਂ ਪੋਲਿੰਗ ਸਟੇਸ਼ਨ ਨੂੰ ਬਦਲਣ ਸਬੰਧੀ ਕੋਈ ਸੁਝਾਅ ਹੈ ਤਾਂ ਉਹ 30 ਅਪ੍ਰੈਲ 2016 ਤੱਕ ਆਪਣਾ ਸੁਝਾਅ ਦੇ ਸਕਦਾ ਹੈ।

No comments: