BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 306 ਕੇਸ ਲਗਾਏ 235 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਨੈਸ਼ਨਲ ਲੋਕ ਅਦਾਲਤ ਵਿੱਚ ਕੇਸਾ ਦਾ ਨਿਪਟਾਰਾ ਕਰਦੇ ਹੋਏ ਉੱਚ ਅਧੀਕਾਰੀ।
ਗੱਗੋਮਾਹਲ 09 ਅਪ੍ਰੈਲ (ਰਜਿੰਦਰ ਭਗਤ) ਲੋਕਾਂ ਨੂੰ ਸਸਤਾ ਤੇ ਘੱਟ ਸਮੇਂ ਅੰਦਰ ਲੰਮੇ ਸਮੇਂ ਤੋਂ ਚੱਲ ਰਹੇ ਕੇਸਾਂ ਨੂੰ ਜਲਦੀ ਨਿਪਟਾਉਣ ਹਿੱਤ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਜਿਸ ਵਿੱਚ ਲੇਬਰ ਅਤੇ ਪਰਵਾਰਿਕ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਅੰਮ੍ਰਿਤਸਰ ਅਤੇ ਨਾਲ ਦੀ ਨਾਲ ਸਬ-ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲੋਕ ਅਦਾਲਤ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 5 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਵਿਖੇ ਤਿੰਨ ਬੈਂਚਸਰ ਅਤੇ ਦੋ ਬੈਂਚ ਸਬ-ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਵਿੱਚ ਲਗਾਏ ਗਏ। ਇਸ ਤੋਂ ਇਲਾਵਾ ਇੱਕ ਬੈਂਚ ਸ੍ਰੀ ਜ਼ਗੀਰ ਸਿੰਘ, ਸਹਾਇਕ ਕਿਰਤ ਕਮਿਸ਼ਨਰ, ਅੰਮ੍ਰਿਤਸਰ ਦਾ ਬਣਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 306 ਕੇਸ ਲਗਾਏ ਗਏ ਜਿਹਨਾਂ ਵਿੱਚੋਂ 235 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ (ਅਠਾਹਠ ਲੱਖ ਤੇਰਾਂ ਹਜ਼ਾਰ ਚਾਰ ਸੌ ਪਜੰਤਰ) ਰੁਪਏ ਦੀ ਰਕਮ ਵਸੂਲ ਪਾਈ ਗਈ।

No comments: