BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

7 ਤੋਂ 7 ਨਹੀਂ ਚੱਲਣਗੀਆਂ ਕੰਬਾਈਨਾਂ

ਜ਼ਿਲਾ ਮੈਜਿਸਟਰੇਟ ਨੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਲਗਾਈ ਪਾਬੰਦੀ
ਹੁਸ਼ਿਆਰਪੁਰ, 5 ਅਪ੍ਰੈਲ (ਤਰਸੇਮ ਦੀਵਾਨਾ)-
ਡਿਪਟੀ ਕਮਿਸ਼ਨਰ ਕਮ-ਜ਼ਿਲਾ ਮੈਜਿਸਟਰੇਟ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 7.00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤਂੋ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਦੋਨੋ ਹੁਕਮ 4 ਜੂਨ 2016 ਤੱਕ ਲਾਗੂ ਰਹਿਣਗੇ।

No comments: