BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤੀਕਸ਼ਨ ਸੂਦ ਨੇ ਸ਼ਗਨ ਸਕੀਮ ਤਹਿਤ ਸਾਢੇ 7 ਲੱਖ ਰੁਪਏ ਦੇ ਸੌਂਪੇ ਚੈਕ

ਹੁਸ਼ਿਆਰਪੁਰ, 1 ਅਪ੍ਰੈਲ (ਤਰਸੇਮ ਦੀਵਾਨਾ)- ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਲਾਹਕਾਰ ਤੀਕਸ਼ਨ ਸੂਦ ਨੇ ਅੱਜ ਮੋਰੀਆ ਪੈਲਸ ਵਿਖੇ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਸ਼ਗਨ ਸਕੀਮ ਦੇ 50 ਲਾਭਪਾਤਰੀਆਂ ਨੂੰ ਸਾਢੇ 7 ਲੱਖ ਰੁਪਏ ਦੇ ਚੈਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਪੰਜਾਬ ਵਿੱਚ ਕੋਈ ਵੀ ਯੋਗ ਲਾਭਪਾਤਰੀ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਪਹਿਲਾਂ ਨਾਲੋਂ ਦੁਗਣੀ ਕੀਤੀ ਗਈ ਹੈ, ਉਥੇ ਸ਼ਗਨ ਸਕੀਮ ਤਹਿਤ ਲੰਬਿਤ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਸ਼ਗਨ ਸਕੀਮ ਤਹਿਤ ਕਰੀਬ 6 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸ੍ਰੀ ਸੂਦ ਨੇ ਕਿਹਾ ਕਿ ਹੁਸ਼ਿਆਰਪੁਰ ਜਿਲੇ ਵਿੱਚ 1300 ਤੋਂ ਵੱਧ ਲਾਭਪਾਤਰੀਆਂ ਨੂੰ ਕਰੀਬ 2 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਸ਼ਹਿਰਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਪਿੰਡਾਂ ਦੀ ਨੁਹਾਰ ਵੀ ਬਦਲੀ ਜਾ ਰਹੀ ਹੈ। ਉਨਾਂ ਕਿਹਾ ਕਿ ਪਿੰਡ ਵਾਸੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਸਰਕਾਰ ਵਲੋਂ ਪਿੰਡਾਂ ਵਿੱਚ ਹੀ ਸੇਵਾ ਕੇਂਦਰ ਖੋਲੇ ਗਏ ਹਨ।  ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੀ ਸੂਬੇ ਦਾ ਅਥਾਹ ਵਿਕਾਸ ਹੋਇਆ ਹੈ। ਉਨਾਂ ਕਿਹਾ ਕਿ ਜਿਥੇ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ, ਉਥੇ ਰੇਲਵੇ ਓਵਰ ਬ੍ਰਿਜ ਵੀ ਬਣਾਏ ਗਏ ਹਨ। ਉਨਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਇਸ ਮੌਕੇ ਜਨਰਲ ਸਕੱਤਰ ਭਾਜਪਾ ਪੰਜਾਬ ਜਗਤਾਰ ਸਿੰਘ ਸੈਣੀ, ਮੇਅਰ ਨਗਰ ਨਿਗਮ ਸ਼ਿਵ ਸੂਦ, ਜ਼ਿਲਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਸ਼ਰਮਾ, ਜ਼ਿਲਾ ਭਲਾਈ ਅਫ਼ਸਰ ਜਸਦੇਵ ਸਿੰਘ, ਤਹਿਸੀਲ ਭਲਾਈ ਅਫ਼ਸਰ ਤਰਸੇਮ ਮਸੀਹ, ਰਾਮ ਦੇਵ ਯਾਦਵ, ਕੌਂਸਲਰ ਅਸ਼ੋਕ ਕੁਮਾਰੀ ਸ਼ੋਕੀ, ਠਾਕੁਰ ਰਮੇਸ਼ ਕੁਮਾਰ ਮੇਸ਼ੀ, ਸਾਬਕਾ ਡੀ ਐਸ ਪੀ ਮਲਕੀਤ ਸਿੰਘ, ਬਲਵਿੰਦਰ ਕੁਮਾਰ ਬਿੰਦੀ, ਵਿਕਰਮ ਸਿੰਘ ਕਲਸੀ, ਨਰੇਸ਼ ਕੁਮਾਰ, ਭਾਜਪਾ ਆਗੂ ਅਤੁਲ ਸੂਦ ਪਿੰਕੀ, ਵਿਜੇ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments: