BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ

ਰਮਦਾਸ, 05 ਅਪ੍ਰੈਲ (ਸਾਹਿਬ ਖੋਖਰ)- ਖੇਤੀਬਾੜੀ ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਸਾਉਣੀ 2016 ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ/ਪ੍ਰਦਰਸ਼ਨੀ ਵੀਰਵਾਰ 7 ਅਪ੍ਰੈਲ 2016 ਨੂੰ ਗੁਰੂ ਨਾਨਕ ਭਵਨ, ਨਜ਼ਦੀਕ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਸ ਮੇਲੇ ਦੇ ਮੁੱਖ ਮਹਿਮਾਨ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਸ. ਜਸਬੀਰ ਸਿੰਘ ਬੈਂਸ ਹੋਣਗੇ ਜਦਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਮੇਲੇ ਦੀ ਪ੍ਰਧਾਨਗੀ ਕਰਨਗੇ। ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲੇਗਾ ਅਤੇ ਇਸ ਮੌਕੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

No comments: