BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰਦੁਆਰਾ ਲੰਗਰ ਸਾਹਿਬ ਵੱਲੋਂ ਸੰਗਤਾਂ ਲਈ 8 ਰੋਜ਼ਾ ਲੰਗਰ ਸੰਪੰਨ

ਹੁਸ਼ਿਆਰਪੁਰ, 1 ਅਪ੍ਰੈਲ (ਤਰਸੇਮ ਦੀਵਾਨਾ)- ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ ਮੱਹਲੇ ਮੌਕੇ ਪੂਰੇ ਪੰਜਾਬ ਭਰ ਦੀਆਂ ਸੰਗਤਾਂ ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ,ਤਪ ਅਸਥਾਨ ਬਾਬਾ ਵਡਭਾਗ ਸਿੰਘ ਬਾਬਾ ਬਾਲਕ ਨਾਥ ਜੀ ਦੇ ਅਸਥਾਨ ਨੂੰ ਜਾਣ ਲਈ ਹੁਸ਼ਿਆਰਪੁਰ ਸ਼ਹਿਰ ਵਿੱਚੋਂ ਗੁਜ਼ਰਨ ਵਾਲੀਆਂ ਸੰਗਤਾਂ ਦੀ ਸੇਵਾ ਅਤੇ ਸਵਾਗਤ ਕਰਨ ਲਈ ਅਤੇ ਲੰਗਰਾਂ ਦਾ ਪ੍ਰਬੰਧ ਕਰਨ ਲਈ ਸੰਤ ਬਾਬਾ ਹਰਵਿੰਦਰ ਸਿੰਘ ਲੰਗਰਾਂ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਲੰਗਰ ਸਾਹਿਬ ਛਾਉਣੀ ਸ਼ਹੀਦ ਸਿੰਘਾਂ ਪਿਪੱਲਾਂਵਾਲਾ ਵੱਲੋਂ ਸਿੰਗੜੀਵਾਲਾ-ਫਗਵਾੜਾ ਬਾਈਪਾਸ ਨਜ਼ਦੀਕ ਗੁਰਦੁਆਰਾ ਜ਼ਾਹਰਾ ਜ਼ਹੂਰ ਪਿੰਡ ਪੁਰਹੀਰਾਂ ਦੇ ਮੋੜ 'ਤੇ ਜੈਮਸ ਕੈਂਬਰਿਜ ਸਕੂਲ ਦਾ ਸਾਹਮਣੇ ਲਗਾਇਆ ਗਿਆ 8 ਰੋਜ਼ਾ ਲੰਗਰ ਸੰਪੰਨ ਹੋ ਗਿਆ। ਇਸ ਮੌਕੇ ਉਚੇਚੇ ਤੌਰ 'ਤੇ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਨੇ ਸ਼ਿਰਕਤ ਕਰਧਿਆਂ 8 ਰੋਜ਼ਾ ਲੰਗਰਾਂ ਦੀ ਸੰਪੂਰਨਤਾਈ ਦੀ ਅਰਦਾਸ ਕੀਤੀ। ਇਸ ਮੌਕੇ ਉਨਾਂ ਲੰਗਰਾਂ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਰਵਿੰਦਰ ਸਿੰਘ ਲੰਗਰਾਂ ਵਾਲਿਆਂ ਨੇ ਦੱਸਿਆ ਕਿ ਇਲਾਕਾ ਵਾਸੀ ਸੰਗਤਾਂ,ਪ੍ਰਵਾਸੀ ਭਾਰਤੀ ਵੀਰਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਇਹ 8 ਰੋਜ਼ਾ ਲੰਗਰ ਗੁਰੂ ਦੇ ਅਨਿੰਨ ਸਿੱਖ ਭਾਈ ਮੋਤੀ ਰਾਮ ਮਹਿਰਾ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਸੀ। ਇਸ ਮੌਕੇ ਸੰਜੀਵ ਤਲਵਾੜ ਰਾਜਨੀਤਿਕ ਸਕੱਤਰ ਅਵਿਨਾਸ਼ ਰਾਏ ਖੰਨਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ।

No comments: