BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

'ਇਗਨਾਈਟ ਮਾਈਂਡ ਕਨਕਲੇਵ 8 ਨੂੰ-ਡੀ.ਸੀ.

  • ਅੰਤਰਰਾਸ਼ਟਰੀ ਪ੍ਰੇਰਕ ਹੋਣਗੇ ਵਿਦਿਆਰਥੀਆਂ ਦੇ ਰੁਬਰੂ
  • 25 ਕਾਲਜਾਂ ਦੇ 800 ਵਿਦਿਆਰਥੀ ਲੈਣਗੇ ਭਾਗ
ਜਲੰਧਰ 4 ਅਪ੍ਰੈਲ (ਬਿਊਰੋ)- ਜਿਲਾ ਜਲੰਧਰ ਵਲੋਂ ਇਕ ਨਿਵੇਕਲੀ ਪਹਿਲ ਤਹਿਤ  ਕਾਰਪੋਰੇਟ ਖੇਤਰ 'ਚ ਰੁਜ਼ਗਾਰ ਸੰਭਾਵਨਾਵਾਂ ਅਤੇ ਇਸ ਖੇਤਰ ਲਈ ਲੋੜੀਂਦੇ ਪੇਸ਼ੇਵਰ ਗੁਣਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਵੱਲੋੋਂ ਜੀ.ਐਨ.ਏ. ਯੂਨੀਵਰਸਿਟੀ ਫਗਵਾੜਾ ਦੇ ਸਹਿਯੋਗ ਨਾਲ 8 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ 'ਇਗਨਾਈਟ   ਮਾਈਂਡ ਕਨਕਲੇਵ' ਕਰਵਾਇਆ ਜਾ ਰਿਹਾ ਹੈ। ਇਸ ਸਬੰੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਕਨਕੈਲਵ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਹੋਵੇਗਾ, ਜਿਸ ਵਿਚ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀ ਭਾਗ ਲੈਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਖਾਸ ਕਰ ਕਮਰਸ, ਪ੍ਰਬੰਧਨ ਅਤੇ ਕੰਪਿਊਟਰ ਸਿੱਖਿਆ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਉਪਰੰਤ ਕਾਰਪੋਰੇਟ ਖੇਤਰ ਵਿਚ ਰੁਜ਼ਗਾਰ ਪ੍ਰਾਪਤੀ ਲਈ ਆਪਣੀ ਸਮਰੱਥਾ ਵਧਾਉਣ, ਗੁਣਾਂ ਨੂੰ ਤਰਾਸ਼ਣ ਅਤੇ ਇਸ ਖੇਤਰ ਲਈ ਲੋੜੀਂਦੇ ਪੇਸ਼ੇਵਰ ਗੁਣਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਇਹ ਕਨਕਲੇਵ ਕਰਵਾਇਆ ਜਾ ਰਿਹਾ ਹੈ। ਕਨਕਲੇਵ ਦੇੌਰਾਨ ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਮੋਟੀਵੇਸ਼ਨਲ ਸਪੀਕਰ ਸ੍ਰੀ ਸਿਮਰਜੀਤ ਸਿੰਘ ਸਮੇਲ ਤੇ ਹੋਰ ਬੁਲਾਰੇ ਤੇ ਵਿਸ਼ਾ ਮਾਹਿਰ ਸੰਬੋਧਨ ਕਰਨਗੇ। ਉਨਾਂ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਦੌਰਾਨ ਹੀ ਕਾਰਪੋਰੇਟ ਖੇਤਰ ਦੀਆਂ ਜ਼ਰੂਰਤਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣਾ ਇਸ ਕਨਕਲੇਵ ਦਾ ਮੰਤਵ ਹੈ ਤਾਂ ਜੋ ਵਿਦਿਆਰਥੀ ਆਪਣੀ ਸਮਰੱਥਾ ਨੂੰ ਹਕੀਕੀ ਜ਼ਰੂਰਤਾਂ ਅਨੁਸਾਰ ਢਾਲ ਸਕਣ। ਉਨਾਂ ਮੀਟਿੰਗ ਵਿੱਚ ਹਾਜ਼ਰ ਜ਼ਿਲੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਕਨਕਲੇਵ ਵਿੱਚ ਸ਼ਮੂਲੀਅਤ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
ਇਹ ਸਮਾਗਮ ਪੰਜਾਬ ਸਰਕਾਰ ਦੇ ਜ਼ਿਲਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਤੇ ਜੀ.ਐਨ.ਏ. ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਪ੍ਰਸ਼ਾਸ਼ਨ ਵਲੋਂ ਸਪਾਰਕ-1, ਸਪਾਰਕ-2 ਤੇ ਸਪਾਰਕ-3 ਦੀ ਸਫਲਤਾ ਨੂੰ ਦੇਖਦਿਆਂ ਹੁਣ ਪ੍ਰਸ਼ਾਸ਼ਨ ਵਲੋਂ ਇਹ ਕਨਕਲੇਵ ਕਰਵਾਇਆ ਜਾ ਰਿਹਾ ਹੈ, ਜਿਸ ਰਾਹੀਂ ਕੈਰੀਅਰ ਦੀ ਚੋਣ ਦੇ ਅਹਿਮ ਪੜਾਅ 'ਤੇ ਵਿਦਿਆਰਥੀਆਂ ਨੂੰ ਅਗਵਾਈ ਪ੍ਰਦਾਨ ਕਰਨਾ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਕੋਲੋਂ ਕੋਈ ਰਜਿਸਟ੍ਰੇਸ਼ਨ ਜਾਂ ਦਾਖਲਾ ਫੀਸ ਨਹੀਂ ਲਈ ਜਾਵੇਗੀ।
ਜੀ.ਐਨ.ਏ.ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰੇਮ ਕੁਮਾਰ ਨੇ ਇਸ ਮੌਕੇ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਕਾਰਪੋਰੇਟ ਖੇਤਰ ਵਿੱਚ ਸਫਲਤਾ ਲਈ ਲੋੜੀਂਦੇ ਪੇਸ਼ੇਵਰ ਗੁਣਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ, ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments: