BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਉੱਪ ਮੁੱਖ ਮੰਤਰੀ 8 ਨੂੰ ਕਰਨਗੇ ਅਜਨਾਲਾ ਹਲਕੇ ਦੇ ਸੰਗਤ ਦਰਸ਼ਨ-ਬੋਨੀ ਅਜਨਾਲਾ

ਸਮਾਗਮ ਦੇ ਪ੍ਰਬੰਧਾਂ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੰਗਤ ਦਰਸ਼ਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਸੰਸਦੀ ਸਕੱਤਰ ਸ. ਅਮਰਪਾਲ ਸਿੰਘ ਬੋਨੀ ਅਜਨਾਲਾ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਐਸ. ਐਸ. ਪੀ (ਦਿਹਾਤੀ) ਸ੍ਰੀ ਜਸਦੀਪ ਸਿੰਘ ਅਤੇ ਹੋਰ ਅਧਿਕਾਰੀ।
ਅੰਮ੍ਰਿਤਸਰ 05 ਅਪ੍ਰੈਲ (ਕੁਲਬੀਰ ਸਿੰਘ ਢਿੱਲੋਂ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ 8 ਅਪ੍ਰੈਲ ਨੂੰ ਰਮਦਾਸ ਵਿਖੇ ਅਜਨਾਲਾ ਹਲਕੇ ਦੇ ਸੰਗਤ ਦਰਸ਼ਨ ਕਰਨਗੇ। ਇਹ ਜਾਣਕਾਰੀ ਮੁੰਖ ਸੰਸਦੀ ਸਕੱਤਰ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਐਸ. ਐਸ. ਪੀ (ਦਿਹਾਤੀ) ਸ੍ਰੀ ਜਸਦੀਪ ਸਿੰਘ ਦੀ ਹਾਜ਼ਰੀ ਵਿਚ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਸੰਗਤ ਦਰਸ਼ਨ ਦੇ ਪ੍ਰਬੰਧਾਂ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਸ. ਅਜਨਾਲਾ ਨੇ ਦੱਸਿਆ ਕਿ ਸੰਗਤ ਦਰਸ਼ਨ ਦੌਰਾਨ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਦਾ ਇਕੱਠ ਰਮਦਾਸ ਵਿਖੇ ਇਕੋ ਜਗ੍ਹਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਮੌਕੇ 'ਤੇ ਤਕਸੀਮ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਇਸ ਮੌਕੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਉਨ੍ਹਾਂ ਨੂੰ ਸੌਂਪੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਡੀ. ਟੀ. ਓ ਮੈਡਮ ਲਵਜੀਤ ਕਲਸੀ, ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ, ਤਹਿਸੀਲਦਾਰ ਅਜਨਾਲਾ ਸ੍ਰੀ ਅਰਵਿੰਦ ਪ੍ਰਕਾਸ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments: