BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੇ.ਐਮ.ਵੀ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ 20 ਅਪ੍ਰੈਲ (ਬਿਊਰੋ)- ਕੰਨਿਆ ਮਹਾ ਵਿਦਿਆਲਾ  ਦ ਹੈਰੀਟੇਜ ਸੰਸਥਾ, ਜਲੰਧਰ ਦੀਆਂ ਵਿਦਿਆਰਥਣਾਂ ਨੇ ਗੁਰੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ.ਐਸ.ਸੀ ਸਮੈਸਟਰ ਪੰਜਵਾਂ (ਨਾਨ ਮੈਡੀਕਲ ਅਤੇ ਕੰਪਿਊਟਰ ਸਾਇੰਸ) ਦੇ ਨਤੀਜਿਆਂ ਵਿਚ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਇਨ੍ਹਾਂ ਨਤੀਜਿਆਂ ਵਿਚ ਪ੍ਰਭਜੋਤ ਕੌਰ ਨੇ 327/400 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਅੱਠਵਾਂ ਸਥਾਨ ਹਾਸਲ ਕੀਤਾ, ਸੰਦੀਪ ਕੌਰ ਨੇ 323/400 ਅੰਕਾਂ ਨਾਲ 11ਵਾਂ, ਨਿਧੀ ਨੇ 318/400 ਅੰਕ ਲੈ ਕੇ 13ਵਾਂ, ਸਤਬੀਰ ਕੌਰ ਨੇ 316/400 ਅੰਕਾਂ ਨਾਲ 15ਵਾਂ, ਸਨੇਹ ਕੌਰ ਨੇ 315/400 ਅੰਕ ਲੈ ਕੇ 16ਵਾਂ ਅਤੇ ਅਮਨਜੋਤ ਨੇ 309/400 ਅੰਕ ਪ੍ਰਾਪਤ ਕਰਕੇ 22ਵਾਂ ਸਥਾਨ ਹਾਸਲ ਕੀਤਾ। ਵਰਣਨਯੋਗ ਹੈ ਕਿ ਕੇ.ਐਮ.ਵੀ ਦੇ ਸਾਇੰਸ ਵਿਭਾਗ ਦੇ ਵਿਦਿਆਰਥੀ ਹਰੇਕ ਯੂਨੀਵਰਸਿਟੀ ਪ੍ਰੀਖਿਆ ਵਿਚ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਵਿਦਿਆਲਾ ਦਾ ਨਾਂ ਹੋਰ ਰੌਸ਼ਨ ਕਰ ਆ ਰਹੇ ਹਨ। ਇਹ ਨਤੀਜੇ ਵੀ ਇਸੇ ਹੀ ਲੜੀ ਦੀਆਂ ਕੜੀਆਂ ਹਨ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕਰਨ ਵਾਲੇ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਲਗਨ ਅਤੇ ਮਿਹਨਤ ਨਾਲ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਆ।

No comments: