BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲਾਇਲਪੁਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ ਵਿੱਚ ਅੱਵਲ

ਜਲੰਧਰ 2 ਅਪ੍ਰੈਲ (ਬਿਊਰੋ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਲਾ ਮਾਰੀਆਂ। ਇਸੇ ਕਲਾਸ ਦੀ ਮੋਨੀਕਾ ਨੇ ਯੂਨੀਵਰਸਿਟੀ ਵਿਚੋਂ 400 ਵਿਚੋਂ 337 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਅਤੇ ਸਾਨੀਆ ਮਹਿਤਾ ਨੇ 400 ਵਿਚੋਂ 232 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਜਸਬੀਰ ਸਿੰਘ ਰਾਣਾ ਮੁਖੀ ਭੂਗੌਲ ਵਿਭਾਗ ਅਤੇ ਡਾ. ਲਖਵਿੰਦਰ ਸਿੰਘ ਵੀ ਹਾਜ਼ਰ ਸਨ।

No comments: