BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖ਼ਾਲਸਾ ਕਾਲਜ ਵਿਖੇ ਗਣਿਤ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ

ਜਲੰਧਰ 7 ਅਪ੍ਰੈਲ (ਬਿਊਰੋ)- ਸਿੱਖਿਆ ਦੇ ਖੇਤਰ ਵਿਚ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੋਸਟ ਗਰੈਜੂਏਟ ਗਣਿਤ ਵਿਭਾਗ ਦੇ ਐਮ.ਐਸ.ਸੀ. ਗਣਿਤ ਦੂਜਾ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਐਮ.ਐਸ.ਸੀ. ਗਣਿਤ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਗਣਿਤ ਵਿਭਾਗ ਦੇ ਮੁਖੀ ਪ੍ਰੋ. ਸੰਤੋਖ ਸਿੰਘ ਵਲੋਂ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਮਾਡਲਿੰਗ, ਗਰੁੱਪ ਡਾਂਸ, ਮਿਊਜ਼ਕਲ ਗੇਮਜ਼ ਆਦਿ ਦੀ ਪੇਸ਼ਕਾਰੀ ਕੀਤੀ ਗਈ। ਰਵੀ ਮੋਹਨ ਨੂੰ ਮਿਸਟਰ ਫੇਅਰਵੈਲ ਤੇ ਪਵਨਦੀਪ ਕੌਰ ਨੂੰ ਮਿਸ ਫੇਅਰਵੈਲ, ਈਸ਼ਾ ਤੇ ਮਨਪ੍ਰੀਤ ਕੌਰ ਨੂੰ ਮਿਸ ਚਾਰਮਿੰਗ ਅਤੇ ਅਜੈ ਨੂੰ ਮਿਸਟਰ ਹੈਂਡਸਮ, ਵਿਨੋਦ ਤੇ ਬਿਕਰਮਜੀਤ ਨੂੰ ਮਿਸਟਰ ਵੈੱਲ ਡਰੈੱਸਡ ਤੇ ਰਣਬੀਰ ਕੌਰ ਨੂੰ ਮਿਸ ਵੈੱਲ ਡਰੈੱਸਡ ਚੁਣਿਆ ਗਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਸੰਬੋਧਤ ਕਰਦਿਆਂ, ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਹੋਰ ਉਚੇਰੀ ਪੜ੍ਹਾਈ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੀ ਕੋਈ ਸੀਮਾ ਨਹੀਂ ਹੁੰਦੀ ਤੇ ਮਨੁੱਖ ਨੂੰ ਹਮੇਸ਼ਾ ਸਿੱਖਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਐਮ.ਐਸ.ਸੀ. ਗਣਿਤ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਾਮਯਾਬ ਹੋਣ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆ। ਅੰਤ ਵਿਚ ਵਿਭਾਗ ਦੇ ਮੁਖੀ ਪ੍ਰੋ. ਸੰਤੋਖ ਸਿੰਘ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਅਧਿਆਪਕ ਸਾਹਿਬਾਨ ਵੀ ਸ਼ਾਮਲ ਸਨ।

No comments: