BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹੈਡ ਟੀਚਰ ਦੀ ਸ਼ਿਫਟਿੰਗ ਦਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋ ਡਟਵਾਂ ਵਿਰੋਧ

4 ਅਪ੍ਰੈਲ ਨੂੰ ਦਿੱਤੇ ਜਾਣਗੇ ਜਿਲਾ ਹੈਡ ਕੁਆਟਰਾਂ ਤੇ ਮੰਗ ਪੱਤਰ
ਗੁਰੂਹਰਸਹਾਏ 1 ਅਪ੍ਰੈਲ (ਮਨਦੀਪ ਸਿੰਘ ਸੋਢੀ)-
ਸਿੱਖਿਆ ਵਿਭਾਗ ਪੰਜਾਬ ਵੱਲੋ ਜਾਰੀ ਕੀਤੇ ਫਰਮਾਨ ਤਹਿਤ 150 ਬੱਚਿਆਂ ਤੋਂ ਘੱਟ ਗਿਣਤੀ ਵਾਲੇ ਸਕੂਲਾਂ ਦੇ ਹੈਡ ਟੀਚਰਾਂ ਨੂੰ ਦੂਸਰੇ ਪ੍ਰਾਇਮਰੀ ਸਕੂਲਾਂ ਵਿੱਚ ਭੇਜਣ ਦੀ ਸ਼ੁਰੂ ਕੀਤੀ ਪ੍ਰਕ੍ਰਿਆ ਦੇ ਖਿਲਾਫ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਡਟਵੇਂ ਵਿਰੋਧ ਵਿੱਚ ਨਿਤਰ ਆਈ ਹੈ। ਯੂਨੀਅਨ ਦੀ ਆਪਸੀ ਮੀਟਿੰਗ ਤੋਂ ਬਾਅਦ ਹੋਏ ਫੈਸਲੇ ਸਬੰਧੀ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਹਰਜਿੰਦਰ ਹਾਂਡਾ ਨੇ ਦੱਸਿਆ ਕਿ ਉਹਨਾਂ ਦੀ ਯੂਨੀਅਨ ਪੰਜਾਬ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਸਰਕਾਰ ਦੇ ਇਸ ਪ੍ਰਾਇਮਰੀ ਅਧਿਆਪਕ ਵਿਰੋਧੀ ਫੈਸਲੇ ਦਾ ਤਿੱਖਾ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਅਸਲ ਵਿੱਚ ਪੰਜਾਬ ਸਰਕਾਰ ਦੀ ਮਨਸ਼ਾ ਪ੍ਰਾਇਮਰੀ ਸਕੂਲਾਂ ਵਿੱਚ ਖਾਲੀ ਪਈਆਂ ਹੈਡ ਟੀਚਰਾਂ ਦੀਆਂ ਪੋਸਟਾਂ ਨੂੰ ਖਤਮ ਕਰਨ ਦੀ ਹੈ। ਜਿਸ ਨੂੰ ਕਿ ਕਿਸੇ ਵੀ ਕੀਮਤ ਵਿੱਚ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਯੂਨੀਅਨ ਦੇ ਹੋਏ ਫੈਸਲੇ ਅਨੁਸਾਰ 4 ਅਪ੍ਰੈਲ ਨੂੰ ਸਾਰੇ ਪੰਜਾਬ ਵਿੱਚ ਹਰ ਜਿਲੇ ਦੇ ਜਿਲਾ ਸਿੱਖਿਆ ਅਫਸਰ ਰਾਹੀ ਸਿੱਖਿਆ ਮੰਤਰੀ ਪੰਜਾਬ ਨੂੰ  ਮੰਗ ਪੱਤਰ ਭੇਜੇ ਜਾਣਗੇ,ਅਤੇ ਇਸ ਜਾਰੀ ਹੋਏ ਪੱਤਰ ਵਿਰੁਧ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਵਿੱਚ ਹੈਡ ਟੀਚਰਾਂ ਦੀਆਂ ਖਾਲੀ ਪਈਆਂ ਪੋਸਟਾਂ ਪ੍ਰਮੋਸ਼ਨਾਂ ਅਤੇ 25 ਪ੍ਰਤੀਸ਼ਤ ਕੋਟੇ ਵਾਲੀ ਸਿੱਧੀ ਭਰਤੀ ਰਾਹੀਂ ਜਲਦ ਭਰੀਆਂ ਜਾਣ। ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਸ ਵਿਰੁਧ ਤਿੱਖਾ ਸੰਘਰਸ਼ ਕਰੇਗੀ।

No comments: