BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਿੰਡ ਧੋਗੜੀ ਵਿੱਚ ਬਾਬਾ ਸਾਹਿਬ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ- ਪ੍ਰਧਾਨ ਰੂਪ ਲਾਲ

ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਧੋਗੜੀ ਦੇ ਸਮੂਹ ਮੈਂਬਰਾਂ ਨੇ ਕੀਤੀਆਂ ਵਿਚਾਰਾਂ
ਪਿੰਡ ਧੋਗੜੀ ਵਿੱਚ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ।
ਆਦਮਪੁਰ 10 ਅਪ੍ਰੈਲ (ਅਮਰਜੀਤ ਸਿੰਘ)- ਹਲਕਾ ਕਰਤਾਰਪੁਰ ਦੇ ਪਿੰਡ ਧੋਗੜੀ ਵਿੱਚ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਮੂਹ ਪਿੰਡ ਵਾਸੀਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਦੇਖਰੇਖ ਹੇਠ 14 ਅਪ੍ਰੈਲ 2016 ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਅਹਿੱਮ ਵਿਚਾਰਾਂ ਕੀਤੀਆਂ। ਜਾਣਕਾਰੀ ਦਿੰਦੇ ਪ੍ਰਧਾਨ ਰੂਪ ਲਾਲ, ਬੂਟਾ ਧੋਗੜੀ ਨੇ ਦਸਿਆ ਕਿ ਇਹ ਸਮਾਗਮ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਮਨਾਇਆ ਜਾਵੇਗਾ ਅਤੇ ਇਸ ਮੋਕੇ ਤੇ ਭਾਰਤ ਰਤਨ ਬਾਬਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤਾ ਜਾਣਗੇ। ਉਨਾਂ ਦਸਿਆ ਕਿ ਪਿੰਡ ਧੋਗੜੀ ਵਿੱਚ ਬਾਬਾ ਸਾਹਿਬ ਜੀ ਦੀ ਯਾਦ ਵਿੱਚ ਇੱਕ ਸੁੱਦਰ ਪਾਰਕ ਦਾ ਨਿਰਮਾਣ ਜਲਦ ਕੀਤਾ ਜਾਵੇਗਾ। ਇਸ ਮੋਕੇ ਤੇ ਸਰਪੰਚ ਤਰਸੇਮ ਲਾਲ, ਰੂਪ ਲਾਲ, ਪ੍ਰੇਮ ਲਾਲ, ਸੁਰਜੀਤ ਕੁਮਾਰ, ਸਾਵਨ ਕੁਮਾਰ ਅਤੇ ਹੋਰ ਹਾਜਰ ਸਨ।

No comments: