BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਬਾਬਾ ਸਾਹਿਬ ਦਾ ਜਨਮ ਉਤਸਵ ਅਤੇ ਸ਼੍ਰੰਗਰਾਂਦ ਦਾ ਦਿਹਾੜਾ ਮਨਾਇਆ ਜਾਵੇਗਾ-ਸੰਤ ਕ੍ਰਿਸ਼ਨ ਨਾਥ ਜੀ

ਆਦਮਪੁਰ 11 ਅਪ੍ਰੈਲ (ਅਮਰਜੀਤ ਸਿੰਘ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਬਾਬਾ ਬ੍ਰਹਮ ਨਾਥ ਜੀ ਮਹਾਰਾਜ ਨਾਨਕ ਨਗਰੀ ਜੀ.ਟੀ.ਰੋਡ ਚਹੇੜੂ ਵਿਖੇ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਦਾ 125ਵਾਂ ਜਨਮ ਦਿਹਾੜਾ ਅਤੇ ਸ਼੍ਰੰਗਰਾਂਦ ਦਾ ਪਵਿੱਤਰ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਪਿਆਰ ਸਤਿਕਾਰ ਨਾਲ 13 ਅਪ੍ਰੈਲ ਨੂੰ ਅਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਾਹਾਰਾਜ ਦੀ ਛੱਤਰ ਛਾਇਆ ਹੇਠ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲਿਆਂ ਨੇ ਦਸਿਆ ਕਿ ਅਮ੍ਰਿਤਬਾਣੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਗਾਇਕ ਬਲਵਿੰਦਰ ਬਿੱਟੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਗਿੰਨੀ ਮਾਹੀ ਮਿਊਜੀਕਲ ਗਰੁੱਪ, ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਨਾਲ ਜੋੜਨਗੇ। ਮਹਾਪੁਰਸ਼ਾਂ ਨੇ ਦਸਿਆ ਕਿ ਇਨਾਂ ਸਮਾਗਮਾਂ ਵਿੱਚ ਸੰਤ ਬਾਬਾ ਬ੍ਰਹਮ ਨਾਥ ਜੀ ਐਜੂਕੇਸ਼ਨ ਐਂਡ ਸੇਵਾ ਸੁਸਾਇਟੀ ਰਜਿ. ਨਾਨਕ ਨਗਰੀ ਜੀ.ਟੀ.ਰੋਡ ਚਹੇੜੂ, ਸਤਿਗੁਰੂ ਰਵਿਦਾਸ ਸਕੂਲ ਪ੍ਰਬੰਧਕ ਕਮੇਟੀ ਪਿੰਡ ਜੈਤੇਵਾਲੀ, ਸੰਤ ਬਾਬਾ ਫੂਲ ਨਾਥ ਜੀ ਸਪੋਰਟਸ ਕਲੱਬ ਚਹੇੜੂ, ਅਤੇ ਸਮੂਹ ਗ੍ਰਾਮ ਪੰਚਾਉਤ ਚਹੇੜੂ ਅਤੇ ਸਮੂਹ ਸੰਗਤਾਂ ਦਾ ਵਿਸੇਸ਼ ਸਹਿਯੋਗ ਰਹੇਗਾ। ਇਸ ਮੋਕੇ ਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

No comments: