BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਰਿਵਾਰ ਜੋੜੋ ਮੁਹਿੰਮ ਨੂੰ ਮਿਲਿਆ ਹੁੰਗਾਰਾ: ਪਰਿਹਾਰ

ਹੁਸ਼ਿਆਰਪੁਰ, 2 ਅਪ੍ਰੈਲ (ਤਰਸੇਮ ਦੀਵਾਨਾ)- ਆਮ ਆਦਮੀ ਪਾਰਟੀ ਦੀ ਪਰਿਵਾਰ ਜੋੜੋ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋ ਨੰਬਰਦਾਰ ਹਰੀ ਓਮ ਪੁਰਹੀਰਾਂ ਤੇ ਸ਼ਸ਼ੀ ਸ਼ਾਰਦਾ ਕੀਰਤੀ ਨਗਰ ਤੋਂ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਏ। ਵਰਿੰਦਰ ਸਿੰਘ ਪਰਿਹਾਰ ਨੇ ਨਵੇ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸਾਡੀ ਪਾਰਟੀ ਨੂੰ ਇਮਾਨਦਾਰ ਅਤੇ ਸ਼ਰੀਫ਼ ਵਰਕਰਾਂ ਦੀ ਬਹੁਤ ਜ਼ਰੂਰਤ ਹੈ। ਜਿਸ ਤਰਾਂ ਲੋਕ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਉਸ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਤੇ ਇੰਦਰਜੀਤ ਮੱਲੀ ,ਰਣਜੀਤ ਕੁਮਾਰ, ਗੁਰਦੇਵ ਸਿੰਘ, ਸੋਹਣ ਸਿੰਘ, ਰਵਿੰਦਰ ਕੁਮਾਰ, ਸਤਪਾਲ ਵਿਰਦੀ, ਰਜੀਵ ਕੁਮਾਰ, ਰਾਜ ਕੁਮਾਰ, ਸੰਜੀਵ ਕੁਮਾਰ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ।

No comments: