BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਕੂਲਾਂ ਵਿਚ ਦਾਖਲੇ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕਰੇਗੀ ਜ਼ਿਲਾ ਪੱਧਰੀ ਕਮੇਟੀ-ਏ.ਡੀ.ਸੀ.

ਕਿਤਾਬਾਂ ਅਤੇ ਦਾਖਲਿਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਾਈਵੇਟ ਸਕੂਲ ਮੁੱਖੀਆਂ ਨਾਲ ਮੀਟਿੰਗ
ਜਲੰਧਰ 4 ਅਪ੍ਰੈਲ (ਬਿਊਰੋ)-
ਜ਼ਿਲਾ ਪ੍ਰਸਾਸ਼ਨ ਨੇ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ  ਡਿਪਟੀ ਕਮਿਸ਼ਨਰ ਜਲੰਧਰ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ  ਤੋਂ ਇਲਾਵਾ ਸ਼ਹਿਰੀ ਖੇਤਰ ਲਈ ਇਕ ਕੌਂਸਲਰ ਅਤੇ ਪੇਂਡੂ ਖੇਤਰ ਲਈ ਇਕ ਪੰਚਾਇਤ ਮੈਂਬਰ ਨੂੰ ਸ਼ਾਮਿਲ ਕੀਤਾ ਗਿਆ ਹੈ । ਦਾਖਲਿਆਂ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਹੈਲਪ ਡੈਸਕ ਡੀ.ਈ.ਓ.ਪ੍ਰਾਇਮਰੀ ਦਫ਼ਤਰ ਵਿਚ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਗਿਰੀਸ਼ ਦਯਾਲਨ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਨੇ ਅੱਜ ਇਥੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੇ ਮੌਕੇ 'ਤੇ ਦਿੱਤੀ। ਉਨਾਂ ਦੱਸਿਆ ਕਿ ਕੋਈ ਵੀ ਪ੍ਰਾਈਵੇਟ ਵਿੱਦਿਅਕ ਸੰਸਥਾ ਕੇਂਦਰੀ ਅਤੇ ਸਟੇਟ ਸਕੂਲ ਬੋਰਡਾਂ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਕਿਤਾਬਾਂ ਤੋਂ ਇਲਾਵਾ ਹੋਰ ਕਿਤਾਬਾਂ ਵਿਦਿਆਰਥੀਆਂ ਦੇ ਉੱਤੇ ਪੜਨ ਲਈ ਧੱਕੇ ਨਾਲ ਖਰੀਦਣ ਲਈ ਜ਼ੋਰ ਨਹੀਂ ਪਾ ਸਕਣਗੀਆਂ। ਉਨਾਂ ਕਿਹਾ ਕਿ ਜੋ ਕਿਤਾਬਾਂ ਸੀ.ਬੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਐਨ.ਸੀ.ਆਰ.ਟੀ.ਵਲੋਂ ਲਗਾਈਆਂ ਗਈਆਂ ਹਨ ਉਹੀ ਕਿਤਾਬਾਂ ਬੱਚਿਆਂ ਨੂੰ ਪੜਾਈਆਂ ਜਾਣ ਇਸ ਸਬੰਧ ਵਿਚ ਉਨਾਂ ਸਾਰੇ ਸਕੂਲ ਮੁੱਖੀਆਂ ਨੂੰ ਸੀ.ਬੀ.ਐਸ.ਈ.ਵਲੋਂ ਜਾਰੀ ਇਕ ਪੱਤਰ ਦੀ ਕਾਪੀ ਵੀ ਦਿੱਤੀ ਗਈ।
ਉਨਾਂ ਦੱਸਿਆ ਕਿ ਸੀ.ਬੀ.ਐਸ.ਈ.ਦੀਆਂ ਕਿਤਾਬਾਂ ਤੋਂ ਇਲਾਵਾ ਦੂਸਰੀਆਂ ਕਿਤਾਬਾਂ ਸਕੂਲਾਂ ਵਲੋਂ ਬੱਚਿਆਂ ਉਤੇ ਥੋਪਣ ਸਬੰਧੀ ਕੀਤੀ ਗਈ ਸ਼ਿਕਾਇਤ ਸਬੰਧਿਤ ਸ਼ਿਕਾਇਤਕਰਤਾ ਵਲੋਂ ਵਾਪਿਸ ਲੈ ਲਈ ਗਈ ਹੈ। ਇਸ ਸਬੰਧ ਵਿਚ ਦਾਖਲਿਆਂ ਬਾਰੇ ਜੇ ਕੋਈ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਸ ਦਾ ਨਿਪਟਾਰਾ ਜ਼ਿਲਾ ਪੱਧਰੀ ਕਮੇਟੀ ਵਲੋਂ ਕੀਤਾ ਜਾਵੇਗਾ। ਇਸ ਮੌਕੇ 'ਤੇ ਸਕੂਲਾਂ ਦੇ ਨੁਮਾਇੰਦਿਆਂ ਵਲੋਂ ਜ਼ਿਲਾ ਪ੍ਰਸਾਸ਼ਨ ਨੂੰ ਵਿਸ਼ਵਾਸ ਦੁਆਇਆ ਕਿ ਉਨਾਂ ਦੇ ਸਕੂਲਾਂ ਵਿਚ ਬੱਚਿਆਂ ਨੂੰ ਕਿਤਾਬਾਂ ਅਤੇ ਪੜਨ ਵਾਲੀ ਹੋਰ ਸਮੱਗਰੀ ਸਕੂਲਾਂ ਵਿਚੋਂ ਖਰੀਦਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ ਬੱਚੇ ਅਪਣੀ ਮਰਜ਼ੀ ਦੇ ਨਾਲ ਬਾਹਰੋਂ ਕਿਸੇ ਵੀ ਦੁਕਾਨ ਤੋਂ ਪੜਾਈ ਵਾਲੀ ਸਮੱਗਰੀ ਖਰੀਦ ਸਕਦੇ ਹਨ। ਇਸ ਮੌਕੇ 'ਤੇ ਸ੍ਰੀ ਜਤਿੰਦਰ ਕੁਮਾਰ ਆਈ.ਏ.ਐਸ. ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ) ਸ੍ਰੀ ਹਰਿੰਦਰਪਾਲ ਸਿੰਘ, ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੱਸਾ ਸਿੰਘ, ਜ਼ਿਲਾ ਗਾਈਡੈਂਸ ਕਾਊਂਸਲਰ ਸ੍ਰੀ ਸੁਰਜੀਤ ਲਾਲ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

No comments: