BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਿਲੇ ਦੇ ਸਾਰੇ ਪਿੰਡਾਂ ਵਿੱਚ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਬੋਰ ਕਰਨ 'ਤੇ ਪਾਬੰਦੀ

ਹੁੱਕਾ ਬਾਰ ਚਲਾਉਣ 'ਤੇ ਵੀ ਜ਼ਿਲਾ ਮੈਜਿਸਟਰੇਟ ਨੇ ਲਗਾਈ ਪਾਬੰਦੀ
ਹੁਸ਼ਿਆਰਪੁਰ, 4 ਅਪ੍ਰੈਲ (ਤਰਸੇਮ ਦੀਵਾਨਾ)-
ਜ਼ਿਲਾ ਮੈਜਿਸਟਰੇਟ ਅਨਿੰਦਿਤਾ ਮਿਤਰਾ ਨੇ ਜ਼ਿਲਾ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਬੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਨਾਂ ਦੱਸਿਆ ਕਿ ਪਿੰਡ ਜਲਾਲਪੁਰ ਬਲਾਕ ਟਾਂਡਾ ਵਿਖੇ ਕੁਝ ਪਿੰਡ ਵਾਸੀਆਂ ਵੱਲੋਂ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਤੌਰ 'ਤੇ ਬੋਰ ਕੀਤੇ ਜਾ ਰਹੇ ਹਨ ਜੋ ਕਾਨੂੰਨ ਦੀ ਉਲੰਘਣਾ ਹੈ। ਅਜਿਹਾ ਕਰਨ ਨਾਲ ਪੰਚਾਇਤ ਵੱਲੋਂ ਜੋ ਲੱਖਾਂ ਰੁਪਏ ਨਾਲ ਗਲੀਆਂ-ਨਾਲੀਆਂ ਬਣਾਈਆਂ ਜਾਂਦੀਆਂ ਹਨ, ਉਨਾਂ ਨੂੰ ਨੁਕਸਾਨ ਹੰਦਾ ਹੈ ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ। ਇਸ ਨਾਲ ਅਮਨ-ਸ਼ਾਂਤੀ ਭੰਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨਾਂ ਦੱਸਿਆ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਾਲਕੀਅਤ ਵਾਲੀ ਭੂਮੀ ਵਿੱਚ ਬੋਰ ਕਰਵਾ ਸਕਦੇ ਹਨ। ਇੱਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।  ਉਕਤ ਦੋਨੇਂ ਹੁਕਮ 2 ਜੂਨ 2016 ਤੱਕ ਲਾਗੂ ਰਹਿਣਗੇ।

No comments: