BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਹੀਦ ਭਾਈ ਦਰਬਾਰਾ ਸਿੰਘ ਦੀ ਸਾਲਾਨਾ ਬਰਸੀ ਮਨਾਈ ਗਈ

ਸ਼ਹੀਦ ਭਾਈ ਦਰਬਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਮੇਂ ਰਾਗੀ ਜਥਾ ਕਵੀਸ਼ਰੀ ਕਰਦੇ ਹੋਏ।
ਅਜਨਾਲਾ 08 ਅਪ੍ਰੈਲ (ਕੁਲਬੀਰ ਸਿੰਘ ਢਿੱਲੋਂ)- ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਦਰਬਾਰਾ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪਿੰਡ ਬਾਉਲੀ ਰਮਦਾਸ ਵਿਖੇ ਮਨਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਰੱਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਰਾਗੀ, ਢਾਡੀ ਜਥਿਆ ਨੇ ਬੀਰ ਰਸੀ ਕਵੀਸ਼ਰੀ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੋੜਿਆ। ਇਸ ਮੌਕੇ ਅਕਾਲ ਖਾਲਸਾ ਦਲ ਦੇ ਸੀਨੀਅਰ ਆਗੂ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਸ਼ਹੀਦ ਭਾਈ ਦਰਬਾਰਾ ਸਿੰਘ ਨੂੰ ਸ਼ਰਧਾ ਫੁੱਲ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਕੌਮ ਨੂੰ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਤੇ ਮਾਣ ਹੈ ਅੱਜ ਸਿੱਖ ਕੌਮ ਬੜੀ ਦੁਵਿਧਾ ਵਿੱਚ ਫਸੀ ਪਈ ਹੈ ਸਾਨੂੰ ਸਰਿਆਂ ਨੂੰ ਇੱਕ ਜੁੱਟ ਹੋ ਕੇ ਸਿੱਖ ਕੌਮ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੱਢਣਾ ਚਾਹੀਦਾ ਹੈ। ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾਂ ਪ੍ਰਧਾਨ ਅਮਰੀਕ ਸਿੰਘ ਨੰਗਲ ਨੇ ਸ਼ਹੀਦ ਸਿੰਘ ਨੂੰ ਸ਼ਰਧਾਜਲੀ ਅਰਪਿਤ ਕਰਦਿਆ ਕਿਹਾ ਕਿ ਸਿੱਖਾਂ ਨੂੰ ਆਪਣੇ ਅਧਿਕਾਰ ਲੈਣ ਲਈ ਕਿਸੇ ਦੂਜੇ ਤੇ ਟੇਕ ਨਹੀ ਰੱਖਣੀ ਚਾਹੀਦੀ ਤੇ ਸ੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਜਿਸ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹਨ ਉਨ੍ਹਾ ਦੀ ਜਥੇਬੰਦੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤਾ ਕੇ ਅਕਾਲੀ ਦਲ ਦੇ ਹੱਥ ਮਜਬੂਤ ਕੀਤੇ ਜਾਣ। ਇਸ ਮੌਕੇ ਸਾਬਕਾ ਸਰਪੰਚ ਰਾਜਕਰਨ ਸਿੰਘ, ਸਵਿੰਦਰ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ, ਅਮਰ ਸਿੰਘ, ਕਰਮਜੀਤ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਬਾਉਲੀ, ਗੁਰਸੇਵਕ ਸਿੰਘ, ਜੀਤ ਸਿੰਘ, ਦਵਿੰਦਰ ਸਿੰਘ, ਸ਼ਿੰਦਾ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

No comments: