BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਸਕੀਮਾਂ ਦਾ ਹਵਾਲਾ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਬਚੋ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 8 ਅਪ੍ਰੈਲ (ਤਰਸੇਮ ਦੀਵਾਨਾ)- ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਹਵਾਲਾ ਦੇਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਜ਼ਿਲਾ ਵਾਸੀਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕਿਸੇ ਵੇਲੇ ਕਈ ਸ਼ਰਾਰਤੀ ਅਨਸਰ ਭੋਲੇ-ਭਾਲੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਦਿਵਾਉਣ ਲਈ ਉਨਾਂ ਨੂੰ ਗੁੰਮਰਾਹ ਕਰਦੇ ਹਨ। ਉਨਾਂ ਦੱਸਿਆ ਕਿ ਇਹ ਸ਼ਰਾਰਤੀ ਵਿਅਕਤੀ ਲੋਕਾਂ ਦੀ ਖੱਜਲ-ਖੁਆਰੀ ਕਰਨ ਦੇ ਨਾਲ-ਨਾਲ ਉਨਾਂ ਤੋਂ ਪੈਸਿਆਂ ਦੀ ਮੰਗ ਵੀ ਕਰਦੇ ਹਨ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਅਜਿਹੇ ਏਜੰਟਾਂ ਅਤੇ ਸ਼ਰਾਰਤੀ ਅਨਸਰਾਂ ਤੋਂ ਦੂਰ ਰਹਿਣ।  ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਹਾ ਲੈਣ ਲਈ ਸਬੰਧਿਤ ਦਫ਼ਤਰ ਅਤੇ ਉਸ ਮਹਿਕਮੇ ਦੇ ਅਧਿਕਾਰੀ ਨਾਲ ਹੀ ਤਾਲਮੇਲ ਪੈਦਾ ਕੀਤਾ ਜਾਵੇ। ਉਨਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਸਬੰਧਿਤ ਮਹਿਕਮੇ ਜ਼ਰੀਏ ਹੀ ਦਿੱਤਾ ਜਾਂਦਾ ਹੈ, ਇਸ ਲਈ ਉਸ ਮਹਿਕਮੇ ਨਾਲ ਹੀ ਰਾਬਤਾ ਕਾਇਮ ਕੀਤਾ ਜਾਵੇ। ਉਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਲਈ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਲੋਕ ਜਾਗਰੂਕ ਹੋਣ ਅਤੇ ਅਜਿਹੇ ਏਜੰਟਾਂ ਅਤੇ ਸ਼ਰਾਰਤੀ ਅਨਸਰਾਂ ਤੋਂ ਬਚਣ।

No comments: