BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ

ਮੀਰੀ ਪੀਰੀ ਸੇਵਾ ਸਿਮਰਨ ਕੱਲਬ ਹੁਸ਼ਿਆਰਪੁਰ ਵੱਲੋਂ ਦੂਸਰਾ ਮਹਾਨ ਕੀਰਤਨ ਦਰਬਾਰ

ਹੁਸ਼ਿਆਰਪੁਰ, 8 ਅਪ੍ਰੈਲ (ਤਰਸੇਮ ਦੀਵਾਨਾ)- 'ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਦੀ ਇੱਕ ਅਹਿਮ ਮੀਟਿੰਗ ਮੁੱਖ ਸਲਾਹਕਾਰ ਸ.ਜਸਵਿੰਦਰ ਸਿੰਘ ਪਰਮਾਰ ਟਿੱਬਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਦੀ ਅਗਵਾਈ ਅਤੇ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਬਡਵਾਲ ਚੇਅਰਮੈਨ ਅਤੇ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਨੇ ਦੱਸਿਆ ਕਿ 'ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ' ਵੱਲੋਂ ਅੱਜ 9 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਦੂਸਰਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਨਜ਼ਦੀਕ ਪ੍ਰਭਾਤ ਚੌਂਕ ਹੁਸ਼ਿਆਰਪੁਰ ਵਿਖੇ ਸਜਾਇਆ ਜਾ ਰਿਹਾ ਹੈ।ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਸ ਦੂਸਰੇ ਮਹਾਨ ਕੀਰਤਨ ਦਰਬਾਰ ਵਿੱਚ ਪੰਥ ਪ੍ਰੱਸਿਧ ਕੀਰਤਨੀਏ ਭਾਈ ਸਤਵਿੰਦਰ ਸਿੰਘ ਭਾਈ ਹਰਵਿੰਦਰ ਸਿੰਘ ਦਿੱਲੀ ਵਾਲੇ,ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ,ਮੀਰੀ ਪੀਰੀ ਜਥਾ ਯਮੁਨਾ ਨਗਰ,ਭਾਈ ਬਲਦੇਵ ਸਿੰਘ ਬੁਲੰਦਪੁਰੀ,ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਸੁਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਅਤੇ ਅਕਾਲ ਅਕੈਡਮੀ ਮੱਖਣਗੜ (ਬੜੂ ਸਾਹਿਬ) ਦੇ ਵਿਦਿਆਰਥੀ ਕੀਰਤਨ ਦੀ ਛਹਿਬਰ ਲਾਉਣਗੇ। ਇਸ ਤੋਂ ਇਲਾਵਾ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਮੁਖੀ ਪੰਥ ਅਕਾਲੀ ਤਰਨਾ ਦਲ ਹਰੀਆਂ ਬੇਲਾਂ,ਸ਼੍ਰੀ ਮਾਨ ਮਹੰਤ ਬਾਬਾ ਪ੍ਰਿਤਪਾਲ ਸਿੰਘ ਜੀ ਸੇਵਾਪੰਥੀ ਮਿੱਠਾ ਟਿਵਾਣਾ, ਸੰਤ ਬਾਬਾ ਬਲਵੰਤ ਸਿੰਘ ਜੀ ਹਰਖੋਵਾਲ,ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ,ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ,ਸੰਤ ਬਾਬਾ ਬਲਬੀਰ ਸਿੰਘ ਬਿਰਧ ਆਸ਼ਰਮ ਹਰਿਆਣਾ,ਸੰਤ ਬਾਬਾ ਰਾਮ ਸਿੰਘ ਸਮਾਧਾਂ,ਸੰਤ ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲਾ,ਸੰਤ ਕੁਲਦੀਪ ਸਿੰਘ ਨਾਨਕਸਰ ਠਾਠ ਮਜਾਰੀ,ਸੰਤ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼ਹੀਦਾਂ ਸਿੰਘਾਂ,ਮਹੰਤ ਰਮਿੰਦਰ ਦਾਸ ਬਹਾਦਰਪੁਰ,ਸੰਤ ਬਲਵਿੰਦਰ ਸਿੰਘ ਹਰਚੋਵਾਲ,ਸੰਤ ਦਲਬੀਰ ਸਿੰਘ ਹਰਚੋਵਾਲ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ।ਇਸ ਤੋਂ ਇਲਾਵਾ ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪੁਸਤਕ ਪ੍ਰਦਰਸ਼ਨੀ ਅਤੇ ਓਬਰਾਏ ਹੋਮਿਓਪੈਥਿਕ ਸਟੋਰ ਵੱਲੋਂ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਇਸ ਮੌਕੇ ਮੀਟਿੰਗ ਵਿੱਚ ਜਸਵਿੰਦਰ ਸਿੰਘ ਪਰਮਾਰ ਮੁੱਖ ਸਲਾਹਕਾਰ,ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ,ਗੁਰਬਚਨ ਸਿੰਘ ਚੀਮਾ,ਓਂਕਾਰ ਸਿੰਘ ਧਾਮੀ,ਹਰਜੀਤ ਸਿੰਘ ਨੰਗਲ,ਸੁਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਗੁਰੂ ਹਰਿ ਰਾਏ ਸਾਹਿਬ ਪ੍ਰਬੰਧਕ ਕਮੇਟੀ ਅੰਮ੍ਰਿਤਸਰ,ਕਮਲਜੀਤ ਸਿੰਘ ਭੂਪਾ,ਸਰਵਣ ਸਿੰਘ ਸੈਬ,ਅਵਤਾਰ ਸਿੰਘ ਸੰਧੂ,ਸ.ਸਰਬਜੀਤ ਸਿੰਘ ਬਡਵਾਲ ਚੇਅਰਮੈਨ,ਪ੍ਰਧਾਨ ਸ.ਬਰਿੰਦਰ ਸਿੰਘ ਪਰਮਾਰ, ਗੁਰਬਿੰਦਰ ਸਿੰਘ ਪਲਾਹਾ ਜਨਰਲ ਸਕੱਤਰ,ਨਵਦੀਪ ਸਿੰਘ,ਮਨਜਿੰਦਰ ਸਿੰਘ,ਤਜਿੰਦਰ ਸਿੰਘ ਬਡਵਾਲ,ਬਲਜਿੰਦਰ ਸਿੰਘ,ਪ੍ਰਭਜੋਤ ਸਿੰਘ ਸੈਬ,ਬਲਬੀਰ ਸਿੰਘ ਸੈਬ,ਜਗਤਾਰ ਸਿੰਘ ਬਡਵਾਲ ਸਲਾਹਕਾਰ,ਸਤਪਾਲ ਸਿੰਘ ਚੀਮਾ,ਰੁਪਿੰਦਰ ਸਿੰਘ ਕਲਸੀ,ਜਸਵੰਤ ਸਿੰਘ ਸ਼ੈਂਟੀ,ਪਰਵਿੰਦਰ ਸਿੰਘ,ਰਾਹੁਲ,ਚੇਤਨ ਚਾਵਲਾ, ਸਮੇਤ ਵੱਡੀ ਗਿਣਤੀ 'ਚ ਕਲੱਬ ਮੈਂਬਰ ਹਾਜ਼ਿਰ ਸਨ।

No comments: