BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੰਤ ਬਾਬਾ ਪ੍ਰੀਤਮ ਸਿੰਘ ਚਾਹ ਵਾਲਿਆਂ ਦੀ ਨਿੱਘੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ

ਰਾਗੀ ਜਥੇ ਦਾ ਸਨਮਾਨ ਕਰਦੇ ਸੰਤ ਬਾਬਾ ਹਰਜਿੰਦਰ ਸਿੰਘ ਜੀ, ਸੱਜੇ ਇਕੱਤਰ ਸੰਗਤਾਂ।
ਆਦਮਪੁਰ 24 ਅਪ੍ਰੈਲ (ਅਮਰਜੀਤ ਸਿੰਘ)- ਗੁਰਦੁਆਰਾ ਡੇਰਾ ਸੰਤ ਸਾਗਰ ਚਾਹ ਵਾਲਾ ਵਿਖੇ  ਬ੍ਰਹਮ ਗਿਆਨੀ ਸ਼੍ਰੀਮਾਨ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਕ੍ਰਮਵਾਰ ਸਲਾਨਾਂ 64ਵੀਂ ਨਿੱਘੀ ਯਾਦ ਵਿੱਚ ਅੱਜ ਵਿਸ਼ਾਲ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਕਰਮ ਸਿੰਘ ਜੀ, ਅਤੇ ਉਨਾਂ ਦੇ ਉੱਤਰਾਅਧਿਕਾਰੀ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਰਹਿਮੁਮਾਈ ਹੇਠ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ। ਜਿਸਦੇ ਸਬੰਧ ਵਿੱਚ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ ਰਾਗੀ ਭਾਈ ਗੁਰਬਖਸ਼ੀਸ਼ ਸਿੰਘ ਸ਼ਾਹਬਾਦ ਮਾਰਕੰਡਾ ਹਰਿਆਣਾ, ਰਾਗੀ ਭਾਈ ਕਰਤਾਰ ਸਿੰਘ ਦਿੱਲੀ ਵਾਲੇ ਹਜੂਰੀ ਗੁ. ਬੰਗਲਾ ਸਾਹਿਬ, ਭਾਈ ਸੁਖਜੀਤ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਢਾਡੀ ਭਾਈ ਨਾਜਰ ਸਿੰਘ ਪਤਾਰਾ, ਭਾਈ ਗੁਰਦੇਵ ਸਿੰਘ, ਬੀਬੀ ਕੁਲਦੀਪ ਕੋਰ ਅਤੇ ਵਰਿੰਦਰ ਕੋਰ ਰਾਮਾਂਮੰਡੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਅਤੇ ਢਾਡੀ ਵਾਰਾਂ ਸੁਣਾਂ ਕੇ ਨਿਹਾਲ ਕੀਤਾ। ਇਸ ਮੋਕੇ ਤੇ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਡੀ, ਸੰਤ ਬਾਬਾ ਜਸਵੰਤ ਸਿੰਘ ਠੱਕਰਵਾਲ, ਸੰਤ ਸੰਤੋਖ ਸਿੰਘ, ਸੰਤ ਜੈ ਸਿੰਘ ਸ਼ਾਸ਼ਤਰੀ, ਸੰਤ ਸੁਖਚੈਨ ਸਿੰਘ ਨਿਰਮਲ ਪੰਚਾਇਤੀ ਅਖਾੜਾ, ਬੀਬੀ ਸ਼ਰੀਫਾ ਜੀ ਉਦੇਸੀਆਂ ਵਾਲੇ, ਸੰਤ ਜਗਤਾਰ ਸਿੰਘ ਕੋਟਫਤੂਹੀ, ਸੰਤ ਦਿਲਾਵਰ ਸਿੰਘ ਬ੍ਰਹਮ ਜੀ ਜੱਬੜ ਸਾਹਿਬ ਵਾਲੇ, ਸੰਤ ਸੁਰਿੰਦਰ ਸਿੰਘ ਕੰਦੋਲਾ, ਸੰਗਤਾਂ ਵਿੱਚ ਵਿਸੇਸ਼ ਤੋਰ ਤੇ ਪੁੱਜੇ, ਅਤੇ ਉਨਾਂ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ। ਇਸ ਮੋਕੇ ਤੇ ਸੰਤ ਹਰਜਿੰਦਰ ਸਿੰਘ ਜੀ ਨੇ ਪੁੱਜੇ ਮਹਾਪੁਰਸ਼ਾਂ ਅਤੇ ਸੇਵਾਦਾਰਾਂ ਦਾ ਵਿਸੇਸ਼ ਸਨਮਾਨ ਵੀ ਕੀਤਾ। ਮਹਾਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸਮਾਗਮ ਦੋਰਾਨ ਆਮ ਆਦਮੀ ਪਾਰਟੀ ਦੇ ਰਵਿੰਦਰ ਨੇਗੀ ਦਿੱਲੀ ਟੀਮ, ਸੁਭਾਸ਼ ਭਰਵਾਕਰ ਜਲੰਧਰ ਆਫਿਸ ਇੰਚਾਰਜ, ਰਵਿੰਦਰ ਰੇਖੀ ਸੈਕਟਰ ਇੰਚਾਰਜ ਵੋਮੈਨ ਵਿੰਗ, ਸੁਖਦੀਪ ਅੱਪਰਾ ਸਟੇਟ ਸੈਕਟਰੀ ਯੂਥ ਵਿੰਗ ਵੀ ਪੁੱਜੇ, ਜਿਨਾਂ ਦਾ ਮਹਾਪੁਰਸ਼ਾਂ ਨੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੋਕੇ ਤੇ ਰਾਮਾਂਮੰਡੀ ਸੋਸ਼ਲ ਵੈਲਫੈਅਰ ਸੁਸਾਇਟੀ ਵੱਲੋਂ ਫ੍ਰੀ ਮੈਡੀਕਲ ਕੈਂਪ ਸੰਗਤਾਂ ਦੀ ਸਹੂਲਤ ਹਿੱਤ ਲਗਾਇਆ ਗਿਆ। ਇਸ ਮੋਕੇ ਤੇ ਸੰਗਤਾਂ ਚਾਹ ਮਠਿਆਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

No comments: