BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰਾਈਵੇਟ ਸਕੂਲਾਂ ਵਾਲਿਆਂ ਖਿਲਾਫ਼ ਲੁੱਟ ਕਰਨ ਸਬੰਧੀ ਸੰਘਰਸ਼ ਤੇਜ

ਵਿਦਿਆਰਥੀਆਂ ਦੀ ਕਿਸੇ ਪ੍ਰਕਾਰ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕਰਾਂਗੇ-ਛਾਂਗਾ ਰਾਏ
ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਸੰਘਰਸ਼ ਕਮੇਟੀ ਦੇ ਆਗੂ ਅਤੇ ਰੋਸ ਮੁਜਾਹਰਾ ਕਰਦੇ ਵਿਦਿਆਰਥੀਆਂ ਦੇ ਮਾਪੇ।
ਗੁਰੂਹਰਸਹਾਏ, 20 ਅਪ੍ਰੈਲ (ਮਨਦੀਪ ਸਿੰਘ ਸੋਢੀ) : ਪ੍ਰਾਈਵੇਟ ਸਕੂਲਾਂ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾਂ ਕਰਦਿਆਂ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਲੁੱਟ ਖਿਲਾਫ਼ ਵਿਦਿਆਰਥੀ ਲੁੱਟ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਅੱਜ ਸਥਾਨਕ ਸ਼ਹਿਰ ਵਿਚ ਰੋਸ ਮਾਰਚ ਕਰਕੇ ਤਹਿਸੀਲ ਕੰਪਲੈਕਸ ਵਿਚ ਰੋਸ ਧਰਨਾ ਲਗਾਇਆ ਗਿਆ। ਇਸ ਰੋਸ ਧਰਨੇ ਵਿਚ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਭਾਰਤੀ ਕਿਸਾਨ ਯੂਨੀਅਨ, ਅਸ਼ਟਾਮ ਫਰੋਸ਼ ਯੂਨੀਅਨ, ਸਬਜੀ ਮੰਡੀ ਆੜਤੀਆ ਯੂਨੀਅਨ, ਫਲਰ ਮਿੱਲ ਯੂਨੀਅਨ ਆਦਿ ਨੇ ਸਹਿਯੋਗ ਕੀਤਾ। ਇਸ ਮੌਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਤਹਿਸੀਲ ਕੰਪਲੈਕਸ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਕਮੇਟੀ ਦੇ ਮੁੱਖ ਸਲਾਹਕਾਰ ਦੀਪਕ ਵਧਾਨ ਅਤੇ ਆਲ ਇੰਡੀਆ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਚਰਨਜੀਤ ਛਾਂਗਾ ਰਾਏ ਨੇ ਕਿਹਾ ਕਿ ਪਾਈਵੇਟ ਸਕੂਲ ਪ੍ਰਬੰਧਕ ਅਤੇ ਪ੍ਰਸ਼ਾਸ਼ਨ ਮਿਲੀ ਭੁਗਤ ਨਾਲ ਵਿਦਿਆਰਥੀਆਂ ਦੀ ਲੁੱਟ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਵਿਰੁਧ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਾਈਵੇਟ ਵਿਦਿਆਰਥੀਆਂ ਤੋਂ ਕਿਸੇ ਵੀ ਤਰਾਂ  ਦੀ ਰੀ-ਐਡੀਮਿਸ਼ਨ ਫੀਸ ਕੰਪੀਟੇਸ਼ਨ ਫ਼ੀਸ, ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਵਿਚੋਂ ਹੀ ਕਿਤਾਬਾਂ ਕਾਪੀਆਂ, ਵਰਦੀਆਂ ਅਤੇ ਹੋਰ ਵਾਧੂ ਫੰਡ ਨਾ ਲੈਣ ਦੀ ਸਖਤ ਹਦਾਇਤ ਕੀਤੀ ਹੈ। ਪਰ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਸਰਕਾਰ ਦੇ ਨੋਟੀਫਿਕੇਸ਼ਨ ਦੀ ਉਲੰਘਣਾ ਕਰਦਿਆਂ ਭਾਰੀ ਆਰਥਿਕ ਲੁੱਟ ਕਰ ਰਹੇ ਹਨ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਅੰਦਰ ਉਕਤ ਨੋਟੀਫਿਕੇਸ਼ਨ ਨੂੰ ਸਖਤੀ ਨਾਲ ਲਾਗੂ ਨਾ ਕੀਤਾ ਗਿਆ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਆਰਥਿਕ ਲੁੱਟ ਬੰਦ ਨਾ ਕੀਤੀ ਗਈ ਤਾਂ ਸੰਘਰਸ਼ ਕਮੇਟੀ ਸੰਘਰਸ਼ ਨੂੰ ਵੱਡੇ ਪੱਧਰ ਤੇ ਤੇਜ ਕਰੇਗੀ। ਇਸ ਤੋਂ ਬਾਅਦ ਨਾਇਬ ਤਹਿਸੀਲਦਾਰ ਗੁਰੂਹਰਸਹਾਏ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਮੰਗ ਪੱਤਰ ਲੈਣ ਤੋਂ ਬਾਅਦ ਤਹਿਸੀਲਦਾ ਨੇ ਐਸ.ਡੀ.ਐਮ. ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਦੇ ਹੁਕਮ ਨਾ ਮੰਨਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਨਾਵਾ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਭਗਵਾਨ ਦਾਸ ਬਹਾਦਰ ਕੇ, ਤਰਸੇਮ ਕੁਮਾਰ, ਸੋਨੂੰ ਸ਼ਰਮਾ, ਸੰਧੂਰੀ ਧਵਨ, ਭਗਵਾਨਦਾਸ, ਰੋਮਾ ਆਵਲਾ, ਰਣਜੀਤ ਸਿੰਘ, ਧੀਰਜ਼ ਮੋਂਗਾ, ਰਾਜੂ ਬਿੰਦਰਾ, ਜਗਸੀਰ ਸਿੰਘ, ਵਿਪਨ ਫੁਟੇਲਾ, ਗਿੰਨੀ ਨਾਰੰਗ, ਜਸਵਿੰਦਰ ਸਿੰਘ ਬਰਾੜ, ਵਿੱਕੀ ਵੋਹਰਾ, ਰਵੀ ਚਾਵਲਾ, ਦੀਪਕ ਮੋਤੀ ਵਾਲਾ, ਬਗੀਚਾ ਸਿੰਘ, ਹਰਦੀਪ ਸਿੰਘ, ਗੁਰਤੇਜ ਸਿੰਘ, ਬਲਜਿੰਦਰ ਸਿੰਘ, ਹਰਕ੍ਰਿਸ਼ਨ, ਮਿੰਨੀ ਸਲੂਜਾ ਆਦਿ ਹਾਜ਼ਰ ਸਨ।

No comments: