BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਹਿਰ ਵਾਸੀਆਂ ਨੂੰ ਗਰਮੀ ਦੇ ਮੋਸਮ ਦੌਰਾਨ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ-ਤੀਕਸ਼ਨ ਸੂਦ

ਹੁਸ਼ਿਆਰਪੁਰ 21 ਅਪ੍ਰੈਲ (ਤਰਸੇਮ ਦੀਵਾਨਾ)- ਸ਼ਹਿਰ ਵਾਸੀਆਂ ਨੂੰ ਇਸ ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੀਕਸ਼ਨ ਸੂਦ ਨੇ ਬਹਾਦਰਪੁਰ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਲਗੱਣ ਵਾਲੇ ਨਵੇਂ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਦਿੱਤੀਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਦੇ ਮਹੰਤ ਰਵਿੰਦਰ ਦਾਸ, ਮੇਅਰ ਸ਼ਿਵ ਸੂਦ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੰਪਲਾਵਾਲਾ, ਡਿਪਟੀ ਮੇਅਰ ਸ਼ੁਕਲਾ ਸ਼ਰਮਾ ਵੀ ਇਸ ਮੋਕੇ ਤੇ ਉਹਨਾਂ ਦੇ ਨਾਲ ਸਨ ਇਸ ਮੌਕੇ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਤੀਕਸ਼ਨ ਸੂਦ ਨੇ ਕਿਹਾ ਕਿ ਮੁਹੱਲਾ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਕਮੀ ਦੂਰ ਕਰਨ ਲਈ ਮੰਗ ਕੀਤੀ ਗਈ ਸੀਜਿਸ ਤੇ ਗੌਰ ਕਰਦੇ ਹੋਏ ਅੱਜ ਨਵਾਂ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਇਸ ਦੇ ਚਾਲੂ ਹੋਣ ਨਾਲ ਬਹਾਦਰਪੁਰ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀ ਰਹੇਗੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੀਣ ਵਾਲੇ ਪਾਣੀ ਦਾ ਪਧੱਰ ਹੇਠਾਂ ਜਾ ਰਿਹਾ ਹੈ ਜਿਸਨੂੰ ਵੇਖਦੇ ਹੋਏ ਲੋਕ ਪੀਣ ਵਾਲੇ ਪਾਣੀ ਦੀ ਵਰਤੋਂ ਸਜੰਮ ਨਾਲ ਕਰਨ ਉਹਨਾਂ ਨੇ ਕਿਹਾ ਕਿ ਬਹਾਦਰਪੁਰ ਦੇ ਰਹਿੰਦੇ ਵਿਕਾਸ ਕਾਰਜਾਂ ਅਤੇ ਉਹਨਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਇਸ ਮੌਕੇ ਤੇ ਨਗਰ ਨਿਗਮ ਵੱਲੋਂ ਵੱਖ ਵੱਖ ਵਾਰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਜੰਗੀ ਪਧੱਰ ਤੇ ਕੀਤਾ ਜਾ ਰਿਹਾ ਹੈ ਸ਼ਹਿਰ ਦੇ ਨਵੇਂ ਬਣੇ ਮੁਹਲਿਆਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਜਿਸ ਉਪਰੰਤ ਉਹਨਾਂ ਮੁਹੱਲਿਆਂ ਦੀਆਂ ਗਲੀਆਂ ਨੂੰ ਪੱਕਾ ਕੀਤਾ ਜਾਵੇਗਾ ਉਹਨਾਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਵੱਧ ਰਹੀ ਮੰਗ ਨੂੰ ਦੇਖਦੇ ਹੋਏ ਸ਼ਹਿਰ ਦੇ ਸਾਰੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੰਪਲਾਵਾਲਾਂ , ਡਿਪਟੀ ਮੇਅਰ ਸ਼ੁਕਲਾ ਸ਼ਰਮਾ, ਜਿਲਾ ਪ੍ਰਧਾਨ ਅਨੰਦਵੀਰ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ ਕੌਂਸਲਰ ਰਮੇਸ਼ ਠਾਕੁਰ ਨੇ ਇਸ ਮੋਕੇ ਤੇ ਬਹਾਦਰਪੁਰ ਦੀਆਂ ਮ੍ਰੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਉਹਨਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਨਗਰ ਨਿਗਮ ਦੇ ਕਾਰਜ ਸਾਧਕ ਅਫਸਰ ਰਮੇਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਸਤੀਸ਼ ਸੈਣੀ, ਇਸਪੈਕਟਰ ਰਵਿੰਦਰ ਠਾਕੁਰ, ਜੇ.ਈ (ਮਕੈਨੀਕਲ) ਅਸ਼ਵਨੀ ਸ਼ਰਮਾ, ਜੇ.ਈ (ਇਲੈਕਟ੍ਰਿਕਲ) ਅਸ਼ਵਨੀ ਕੁਮਾਰ, ਉਪ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆਂ, ਦਿਹਾਤੀ ਮੰਡਲ ਪ੍ਰਧਾਨ ਭਾਜਪਾ ਰਾਜ ਕੁਮਾਰ, ਕੌਂਸਲਰ ਨਿਪੁਨ ਸ਼ਰਮਾ, ਅਸ਼ੋਕ ਕੁਮਾਰ, ਵਿਨੋਦ ਪਰਮਾਰ, ਗੋਪਾਲ ਕ੍ਰਿਸ਼ਨ ਅਨੰਦ, ਅਤੁਲ ਸੂਦ ਪਿੰਕੀ, ਹਰੀਸ਼ ਐਰੀ, ਡੀ ਸੋਨੀ, ਰਾਮਦੇਵ ਯਾਦਵ, ਸ਼ਕਤੀ ਸ਼ਰਮਾ, ਅਸ਼ਵਨੀ ਵਿੰਗ, ਪਡਿੰਤ ਬ੍ਰਿਜ ਮੋਹਨ ਅਤੇ ਮੁਹੱਲਾ ਨਿਵਾਸੀ ਇਸ ਮੌਕੇ ਤੇ ਹਾਜਰ ਸਨ।

No comments: