BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੀਵਾਂ ਅਰਾਈਂ ਵਿਖੇ ਭਾਈ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਾਰਡ ਵੰਡੇ

ਲਾਭਪਾਤਰੀਆਂ ਨੂੰ ਕਾਰਡ ਵੰਡਦੇ ਸਰਪੰਚ ਸੁਰਿੰਦਰ ਸਿੰਘ ਅਤੇ ਹਾਜ਼ਰ ਲਾਭਪਾਤਰੀ।
ਗੁਰੂਹਰਸਹਾਏ, 7 ਅਪ੍ਰੈਲ (ਮਨਦੀਪ ਸਿੰਘ ਸੋਢੀ) : ਪੰਜਾਬ ਸਰਕਾਰ ਵੱਲੋਂ ਗਰੀਬ ਵਰਗ ਦੀ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਵੱਡੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਭਾਈ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਅੱਜ ਗ੍ਰਾਮ ਪੰਚਾਇਤ ਜੀਵਾਂ ਅਰਾਈਂ ਵੱਲੋਂ ਕਾਰਡ ਵੰਡੇ ਗਏ। ਇਕ ਸਾਦੇ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਸੁਰਿੰਦਰ ਕੁਮਾਰ ਤੇ ਸਮੂਹ ਮੈਂਬਰ ਪੰਚਾਇਤ ਅਤੇ ਹੋਰ ਪਤਵੰਤਿਆਂ ਵੱਲੋਂ ਪਿੰਡ ਅੰਦਰ 80 ਦੇ ਕਰੀਬ ਲਾਭਪਾਤਰੀਆਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਾਰਡ ਦੀ ਵੰਡ ਕੀਤੀ ਗਈ। ਜਾਣਕਾਰੀ ਦਿੰਦਿਆਂ ਸਰਪੰਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਬਹੁਤ ਹੀ ਵੱਡਾ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ, ਜਿਸ ਨਾਲ ਹੁਣ ਗਰੀਬ ਪਰਿਵਾਰਾਂ ਨੂੰ ਪੈਸੇ ਦੀ ਕਮੀ ਕਰਕੇ ਖੱਜਲ ਖੁਆਰ ਨਹੀਂ ਹੋਣਾ ਪਵੇਗਾ, ਇਸ ਸਕੀਮ ਤਹਿਤ ਕਿਸੇ ਵੀ ਬਿਮਾਰੀ ਦਾ ਇਲਾਜ ਪ੍ਰਾਇਵੇਟ ਹਸਪਤਾਲਾਂ ਵਿਚ ਮੁਫ਼ਤ ਕਰਵਾਇਆ ਜਾ ਸਕੇਗਾ, ਜਿਸ ਵਾਸਤੇ ਸਰਕਾਰ ਨੇ 30 ਹਜ਼ਾਰ ਰੁਪੲੈ ਤੱਕ ਦਾ ਇਲਾਜ ਮੁਫ਼ਤ ਕਰਾਉਣ ਦੀ ਸਕੀਮ ਦਿੱਤੀ ਹੈ। ਜਿਸ ਵਾਸਤੇ ਪੂਰੇ ਪੰਜਾਬ ਭਰ ਅੰਦਰ ਚੰਗੇ ਹਸਪਤਾਲਾਂ ਦੀ ਚੋਣ ਕੀਤੀ ਗਈ ਹੈ, ਜਿੰਨਾਂ ਹਸਪਤਾਲਾਂ ਨਾਲ ਪੰਜਾਬ ਸਰਕਾਰ ਵੱਲੋਂ ਐਗਰੀਮੈਂਟ ਕਰਕੇ ਇਸ ਯੋਜਨਾ ਨੂੰ ਮੁਕੰਮਲ ਰੂਪ ਵਿਚ ਸਿਰੇ ਚੜਾਉਣ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ। ਇੰਨਾਂ ਚੁਣੇ ਗਏ ਪ੍ਰਾਇਵੇਟ ਹਸਪਤਾਲਾਂ ਵਿਚ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਵਾਸਤੇ ਪੰਜਾਬ ਸਰਕਾਰ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ, ਜੇਕਰ ਫਿਰ ਵੀ ਕੋਈ ਚੁਣਿਆ ਗਿਆ ਹਸਪਤਾਲ ਕਿਸੇ ਮਰੀਜ਼ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰਦਾ ਹੈ ਜਾਂ ਭਾਈ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਕਾਰਡ ਹੋਣ ਦੇ ਬਾਵਜੂਦ ਵੀ ਪੈਸੇ ਮੰਗਦਾ ਹੈ ਤਾਂ ਇਸ ਵਾਸਤੇ ਜਨਤਾ ਲਈ ਪੰਜਾਬ ਸਰਕਾਰ ਨੇ ਟੋਲ ਫਰੀ ਨੰਬਰ ਉਪਲੱਬਧ ਕੀਤੇ ਹਨ, ਜਿਸ ਨਾਲ ਮੁਸ਼ਕਲ ਦਾ ਮੌਕੇ 'ਤੇ ਹੀ ਨਿਪਟਾਰਾ ਹੋ ਸਕੇਗਾ। ਉਨਾਂ ਇਕੱਤਰ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

No comments: