BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੀਰੀ ਪੀਰੀ ਸੇਵਾ ਸਿਮਰਨ ਕੱਲਬ ਹੁਸ਼ਿਆਰਪੁਰ ਦੀ ਅਹਿਮ ਮੀਟਿੰਗ ਹੋਈ

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੂਸਰੇ ਮਹਾਨ ਕੀਰਤਨ ਦਰਬਾਰ ਦਾ ਕੀਤਾ ਐਲਾਨ
 

ਹੁਸ਼ਿਆਰਪੁਰ, 4 ਅਪ੍ਰੈਲ (ਤਰਸੇਮ ਦੀਵਾਨਾ)- 'ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਦੀ ਇੱਕ ਅਹਿਮ ਮੀਟਿੰਗ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਦੀ ਅਗਵਾਈ ਅਤੇ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਈ। ਜਿਸ ਵਿੱਚ ਵੱਡੀ ਗਿਣਤੀ ਵਿਚ ਕਲੱਬ ਦੇ ਮੈਂਬਰਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਮੁੱਖ ਸਲਾਹਕਾਰ ਜਸਵਿੰਦਰ ਸਿੰਘ ਪਰਮਾਰ ਟਿੱਬਾ ਸਾਹਿਬ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪਿਛਲੇ ਸਮਿਆਂ ਵਿੱਚ ਕਲੱਬ ਵੱਲੋਂ ਧਾਰਮਿਕ ਖੇਤਰ ਵਿੱਚ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਲਾਹਕਾਰ ਜਸਵਿੰਦਰ ਸਿੰਘ ਪਰਮਾਰ ਟਿੱਬਾ ਸਾਹਿਬ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਇਲਾਕੇ ਦੇ ਸੇਵਾ ਭਾਵ ਵਾਲੇ ਨੌਜਵਾਨਾਂ ਨੂੰ ਸੰਗਠਿਤ ਕਰਕੇ ਬਣਾਏ ਗਏ 'ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ' ਵੱਲੋਂ ਪਿਛਲੇ ਸਾਲ ਬਹੁਤ ਹੀ ਵੱਡੇ ਪੱਧਰ ਦੇ ਮਹਾਨ ਕੀਰਤਨ ਦਰਬਾਰ ਦੇ ਸਫਲ ਆਯੋਜਨ ਨਾਲ ਧਾਰਮਿਕ ਖੇਤਰ ਵਿੱਚ ਆਪਣੀਆਂ ਸਰਗਰਮੀਆਂ ਸੁਚਾਰੂ ਢੰਗ ਨਾਲ ਆਰੰਭ ਕੀਤੀਆਂ ਸਨ। ਕੇਵਲ ਇੱਕ ਸਾਲ ਦੇ ਅੰਦਰ ਹੀ ਸੰਗਤਾਂ ਵੱਲੋਂ ਦਿੱਤੇ ਹੋਏ ਵਡੱਮੁਲੇ ਸਹਿਯੋਗ ਸਦਕਾ ਕਲੱਬ ਨੇ ਆਪਣਾ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਅਹਿਮ ਸਥਾਨ ਬਣਾ ਲਿਆ ਹੈ। ਇਸ ਮੌਕੇ ਸਰਬਜੀਤ ਸਿੰਘ ਬਡਵਾਲ ਚੇਅਰਮੈਨ ਅਤੇ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਨੇ ਸਾਂਝੇ ਤੌਰ 'ਤੇ'ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ' ਵੱਲੋਂ ਦੂਸਰੇ ਮਹਾਨ ਕੀਰਤਨ ਦਰਬਾਰ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੂਸਰਾ ਮਹਾਨ ਕੀਰਤਨ ਦਰਬਾਰ 9 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਾਮ 6 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਮੀਟਿੰਗ ਵਿੱਚ ਮਹਾਨ ਕੀਰਤਨ ਦਰਬਾਰ ਨੂੰ ਕਾਮਯਾਬ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਕਲੱਬ ਮੈਂਬਰ ਹਾਜ਼ਿਰ ਸਨ।

No comments: