BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਸ਼ਿਆਰਪੁਰ ਤੋਂ ਵਾਰਾਣਸੀ ਲਈ ਵਿਸ਼ੇਸ਼ ਟਰੇਨ ਰਵਾਨਾ

ਮੁੱਖ ਸੰਸਦੀ ਸਕੱਤਰ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਟਰੇਨ
ਹੁਸ਼ਿਆਰਪੁਰ 21 ਅਪ੍ਰੈਲ (ਤਰਸੇਮ ਦੀਵਾਨਾ)-
ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਅੱਜ ਵਾਰਾਣਸੀ ਲਈ ਵਿਸ਼ੇਸ਼ ਰੇਲਗੱਡੀ ਹੁਸ਼ਿਆਰਪੁਰ ਅਤੇ ਸ਼ਾਮਚੁਰਾਸੀ ਵਿਧਾਨ ਸਭਾ ਹਲਕਿਆਂ ਦੇ 1000 ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਾਕਾਰ ਤੀਕਸ਼ਨ ਸੂਦ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਵਿਸ਼ੇਸ਼ ਰੇਲ ਗੱਡੀ 26 ਅਪ੍ਰੈਲ ਨੂੰ ਵਾਪਸ ਪਰਤੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲੇ ਤੋਂ ਵਿਸ਼ੇਸ਼ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਜਾ ਚੁੱਕੀ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤ੍ਰਿਪਤੀ ਲਈ ਪੰਜਾਬ ਦੀ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਚਾਲੂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਦੇ ਖਾਣ-ਪੀਣ, ਸਫਰ, ਰਿਹਾਇਸ਼ ਸਮੇਤ ਸਮੁੱਚੇ ਪ੍ਰਬੰਧਾਂ ਦਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਸ਼ਾਮਚੁਰਾਸੀ ਹਲਕੇ ਦੇ 500 ਸ਼ਰਧਾਲੂ ਧਾਰਮਿਕ ਸਥਾਨਾਂ ਲਈ ਦਰਸ਼ਨਾਂ ਲਈ ਰਵਾਨਾ ਹੋਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਪੰਜਾਬ ਨਾਲ ਸਬੰਧਿਤ ਸ਼ਰਧਾਲੂਆਂ ਨੂੰ ਤਖ਼ਤ ਸੀz ਹਜ਼ੂਰ ਸਾਹਿਬ ਨੰਦੇੜ, ਵੈਸ਼ਨੋ ਦੇਵੀ ਮੰਦਿਰ, ਅਜਮੇਰ ਸ਼ਰੀਫ ਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨਾਂ ਇਸ ਵਿਸ਼ੇਸ਼ ਟਰੇਨ ਤਹਿਤ ਯਾਤਰਾ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੀਕਸ਼ਨ ਸੂਦ ਨੇ ਕਿਹਾ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਇਸ ਵਿਸ਼ੇਸ਼ ਰੇਲਗਡੀ ਵਿੱਚ ਵਾਰਾਣਸੀ ਲਈ ਰਵਾਨਾ ਹੋਏ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਧਾਮ, ਕਾਸ਼ੀ ਵਿਸ਼ਵਨਾਥ ਮੰਦਿਰ, ਗੰਗਾ ਘਾਟ, ਕਬੀਰ ਧਾਮ, ਹਨੂੰਮਾਨ ਗੜੀ ਮੰਦਿਰ ਤੋਂ ਇਲਾਵਾ ਹੋਰ ਅਹਿਮ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾਣਗੇ। ਉਨਾਂ ਕਿਹਾ ਕਿ ਧਾਰਮਿਕ ਸਦਭਾਵਨਾ ਲਈ ਪੰਜਾਬ ਸਰਕਾਰ ਦਾ ਇਹ ਨਿਵੇਕਲਾ ਤੇ ਸ਼ਰਧਾਮਈ ਉਪਰਾਲਾ ਹੈ। ਉਨਾਂ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਥੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ 500 ਸ਼ਰਧਾਲੂ ਇਸ ਵਿਸ਼ੇਸ਼ ਰੇਲ ਗੱਡੀ ਵਿੱਚ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਜ਼ਿਲੇ ਦੀ ਅੱਜ ਦੂਜੀ ਵਿਸ਼ੇਸ਼ ਰੇਲ ਗੱਡੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਰੇਲ ਗੱਡੀ ਵਿੱਚ ਹੁਸ਼ਿਆਰਪੁਰ ਅਤੇ ਸ਼ਾਮਚੁਰਾਸੀ ਹਲਕਿਆਂ ਦੇ 500-500 ਸ਼ਰਧਾਲੂ ਵਾਰਾਣਸੀ ਦੇ ਦਰਸ਼ਨਾਂ ਲਈ ਗਏ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਚੱਬੇਵਾਲ ਹਲਕੇ ਦੀ ਸੰਗਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਚੁੱਕੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਇਸ ਵਿਸ਼ੇਸ਼ ਰੇਲ ਗੱਡੀ ਵਿੱਚ ਲਗਾਈਆਂ ਗਈਆਂ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੇਅਰ ਨਗਰ ਨਿਗਮ ਸ਼ਿਵ ਸੂਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਕਰਮਜੀਤ ਸਿੰਘ ਬਬਲੂ, ਜ਼ਿਲਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਜ਼ਿਲਾ ਪੰਚਾਇਤ ਤੇ ਵਿਕਾਸ ਅਫ਼ਸਰ ਦਿਨੇਸ਼ ਵਸ਼ਿਸ਼ਟ, ਗਿਆਨ ਬਾਂਸਲ, ਰਾਮ ਦੇਵ ਯਾਦਵ, ਯਸ਼ਪਾਲ ਸ਼ਰਮਾ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

No comments: