BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖੁਰਾਲਗੜ ਸਮਾਗਮ ਦੀਆਂ ਤਿਆਰੀਆ ਮੁਕੰਮਲ

  • ਵਾਹਨਾਂ 'ਤੇ ਜਾਰੀ ਕੀਤੇ ਪਾਰਕਿੰਗ ਪਾਸ ਲਗਾਉਣ ਦੀ ਕੀਤੀ ਅਪੀਲ
  • ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਅਤੇ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 2 ਅਪ੍ਰੈਲ (ਤਰਸੇਮ ਦੀਵਾਨਾ)- ਜ਼ਿਲੇ ਦੇ ਇਤਿਹਾਸਕ ਪਿੰਡ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਮੀਨਾਰ-ਏ-ਬੇਗਮਪੁਰਾ ਸਥਾਪਿਤ ਕਰਨ ਸਬੰਧੀ 3 ਅਪ੍ਰੈਲ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਅਤੇ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ ਨੇ ਵਿਸ਼ੇਸ਼ ਤੌਰ 'ਤੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ। ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਕਿਹਾ ਕਿ 3 ਅਪ੍ਰੈਲ ਨੂੰ ਸਵੇਰੇ 11 ਵਜੇ ਪਿੰਡ ਖੁਰਾਲਗੜ ਵਿਖੇ ਮਾਨਯੋਗ ਮੁੱਖ ਮੰਤਰੀ, ਪੰਜਾਬ ਪਰਕਾਸ਼ ਸਿੰਘ ਬਾਦਲ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਉਨਾਂ ਦੇ ਨਾਲ ਉਪ ਮੁੱਖ ਮੰਤਰੀ ਪੰਜਾਬ ਸz: ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ 'ਤੇ ਹੋਣਗੇ। ਉਨਾਂ ਦੱਸਿਆ ਕਿ ਕਰੀਬ 12 ਏਕੜ ਜ਼ਮੀਨ ਵਿਚ ਇਹ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਇਸ 'ਤੇ ਕਰੀਬ 110 ਕਰੋੜ ਰੁਪਏ ਦੀ ਲਾਗਤ ਆਵੇਗੀ। ਸ੍ਰ. ਠੰਡਲ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਨਾਲ ਸੰਗਤ ਵਿਚ ਖੁਸ਼ੀ ਪਾਈ ਜਾ ਰਹੀ ਹੈ, ਕਿਉਂਕਿ ਸੰਗਤ ਨੂੰ ਗੁਰੂ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ 'ਤੇ ਨਤਮਸਤਕ ਹੋਣ ਦਾ ਮੌਕਾ ਮਿਲੇਗਾ। ਉਨਾਂ ਕਿਹਾ ਕਿ ਗੁਰੂ ਸਾਹਿਬ ਦੀ ਯਾਦਗਾਰ ਸਥਾਪਿਤ ਕਰਨ ਦਾ ਸਿਹਰਾ ਮੁੱਖ ਮੰਤਰੀ ਪਰਕਾਸ਼ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਜਾਂਦਾ ਹੈ। ਉਨਾਂ ਕਿਹਾ ਕਿ ਇਹ ਦਿਨ ਕੌਮ ਲਈ ਇਤਿਹਾਸਕ ਹੋਵੇਗਾ ਅਤੇ ਇਸ ਸਮਾਗਮ ਦੀ ਸਫਲਤਾ ਲਈ ਸਭ ਦਾ ਯੋਗਦਾਨ ਬਹੁਤ ਜ਼ਰੂਰੀ ਹੈ। ਉਨਾਂ ਸੰਤ ਸਮਾਜ ਅਤੇ ਆਮ ਜਨਤਾ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ 3 ਅਪ੍ਰੈਲ ਨੂੰ ਪਿੰਡ ਖੁਰਾਲਗੜ ਸਾਹਿਬ ਵਿਖੇ ਪਹੁੰਚਣ ਲਈ ਕਿਹਾ। ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ ਨੇ ਇਸ ਮੌਕੇ 'ਤੇ ਦੱਸਿਆ ਕਿ ਸਮਾਗਮ ਦੌਰਾਨ ਸਿਹਤ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਵੀ.ਆਈ.ਪੀਜ਼ ਅਤੇ ਜ਼ਿਲਾ ਅਧਿਕਾਰੀ ਨੂੰ ਵੱਖ-ਵੱਖ ਪਾਰਕਿੰਗ ਪਾਸ ਮੁਹੱਈਆ ਕਰਵਾਏ ਗਏ ਹਨ। ਇਸ ਲਈ ਉਹ ਆਪਣੇ ਵਾਹਨਾਂ 'ਤੇ ਪਾਰਕਿੰਗ ਪਾਸ ਜ਼ਰੂਰ ਲਗਾ ਕੇ ਆਉਣ ਤਾਂ ਜੋ ਸੁਰੱਖਿਆ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਜ਼ਿਲਾ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਪੂਰੀ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ਹਲਕਾ ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਸਕੱਤਰ ਸੈਰ ਸਪਾਟਾ ਵਿਭਾਗ ਅੰਜਲੀ ਭਾਵੜਾ, ਆਈ.ਜੀ. ਲੋਕ ਨਾਥ ਆਂਗਰਾ, ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਐਨ.ਪੀ.ਐਸ. ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਗੜਸ਼ੰਕਰ ਅਮਰਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਦਸੂਹਾ ਬਲਜਿੰਦਰ ਸਿੰਘ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਠੰਡਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments: