BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਕੀਤਾ ਵਾਧਾ-ਮੇਅਰ ਸ਼ਿਵ ਸੂਦ

ਹੁਸ਼ਿਆਰਪੁਰ 20 ਅਪ੍ਰੈਲ (ਤਰਸੇਮ ਦੀਵਾਨਾ)- ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸਪਲਾਈ ਦੇਣ ਲਈ ਨਗਰ ਨਿਗਮ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਵਾਧਾ ਕੀਤਾ ਗਿਆ ਹੈ ਇਹ ਜਾਣਕਾਰੀ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਦਿੰਦਿਆਂ ਦੱਸਿਆ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਖਪਤ ਵੱਧ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਨਗਰ ਨਿਗਮ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਵਾਧਾ ਕੀਤਾ ਗਿਆ ਹੈ ਜਿਸ ਅਨੁਸਾਰ ਸਵੇਰੇ 04:30 ਤੋਂ ਸਵੇਰੇ 09:30 ਵਜੇ ਤੱਕ, ਦੁਪਹਿਰ 12:00 ਤੋਂ 2:00 ਵਜੇ ਤੱਕ ਅਤੇ ਸ਼ਾਮ 05:00 ਵਜੇ ਤੋਂ ਰਾਤ 10:00 ਵਜੇ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਕਿਸੇ ਨੂੰ ਵੀ ਕੋਈ ਸ਼ਿਕਾਇਤ ਹੋਵ ਤਾਂ ਉਹ ਨਗਰ ਨਿਗਮ ਦੇ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਸਾਫ-ਸੁਥਰੇ ਪਾਣੀ ਦੀ ਵਰਤੋ ਸੰਯਮ ਨਾਲ ਕਰਨ ਅਤੇ ਪੀਣ ਵਾਲੇ ਪਾਣੀ ਦੀ ਦੁਰ-ਵਰਤੋਂ ਕਰਨ ਵਾਲੇ ਦਾ ਚਲਾਨ ਕੱਟ ਕੇ ਉਸ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ।

No comments: